ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ ਹੈ। ਉਨ੍ਹਾਂ ਨੂੰ ਲਾਗ ਦੀ ਪੁਸ਼ਟੀ ਹੋਣ ਤੋਂ ਬਾਅਦ ਦਿੱਲੀ ਦੇ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੇ ਦੇਸ਼ ਵਿੱਚ ਵੱਧ ਰਹੇ ਕਰੋਨਾ ਦੇ ਮਾਮਲਿਆਂ ਦੇ ਸਬੰਧੀ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜ ਸੁਝਾਅ ਵੀ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਦੇਸ਼ ਵਿਚ ਕਰੋਨਾ ਦੇ ਐਕਟਿਵ ਮਾਮਲਿਆਂ ਦੀ 20 ਲੱਖ ਦੇ ਕਰੀਬ ਅੱਪੜ ਚੁਕੀ ਹੈ। ਮਾਹਿਰਾਂ ਵੱਲੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਜਿਸ ਰਫ਼ਤਾਰ ਨਾਲ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਇਸ ਤੋਂ ਲਗਦਾ ਹੈ ਕਿ ਸ਼ਾਮ ਤੱਕ ਇਹ ਗਿਣਤੀ 20 ਲੱਖ ਨੂੰ ਟੱਪ ਜਾਵੇਗੀ।
ਜ਼ਿਕਰਯੋਗ ਹੈ ਕਿ ਰਾਜਸਥਾਨ ਸਰਕਾਰ ਵੱਲੋਂ ਦੇਸ਼ ਵਿੱਚ ਕਰੋਨਾ ਦੇ ਮਾਮਲੇ ਵੱਧਣ ਕਾਰਨ 15 ਦਿਨਾਂ ਦਾ ਲਾਕਡਾਊਨ ਲਗਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਜਧਾਨੀ ਦਿੱਲੀ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਅੱਜ ਰਾਤ 10 ਵਜੇ ਤੋਂ ਲੈ ਕੇ 26 ਅਪ੍ਰੈਲ ਦੀ ਸਵੇਰ 5 ਵਜੇ ਤੱਕ ਲਾਕਡਾਊਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਹੋਈ ਇਕ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਹੈ।