Friday, September 20, 2024

Malwa

ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ

April 21, 2021 04:32 PM
SehajTimes

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵਲੋਂ ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਅੱਜ ਦਾ ਧਰਨਾ ਜੁਆਇੰਟ ਐਕਸ਼ਨ ਕਮੇਟੀ ਦੀਆਂ ਮੰਗਾਂ ਜਿਵੇਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਤੋਂ ਵਿੱਤੀ ਗਰਾਂਟ ਦੁਆਉਣਾ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਬਹਾਲ ਰੱਖਣ ਲਈ ਲਗਾਇਆ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਾਜਿੰਦਰਾ ਹਸਪਤਾਲ (Rajindra Hospital Patiala) ਦੇ ਸ੍ਰੀ ਗੁਰੂ ਨਾਨਕ ਦੇਵ ਮਲਟੀਸਪੈਸ਼ਿਲਟੀ ਹਸਪਤਾਲ ਵਿਖੇ 6 ਡਾਇਲਸਿਸ ਮਸ਼ੀਨਾਂ ਚਾਲੂ

ਜੁਆਇੰਟ ਐਕਸ਼ਨ ਕਮੇਟੀ ਨੇ ਆਖਿਆ ਕਿ ਕਾਫ਼ੀ ਲੰਮੇ ਸਮੇਂ ਤੋਂ ਇਨ੍ਹਾਂ ਮੰਗਾਂ ਦੇ ਨਾਲ-ਨਾਲ ਜੁਆਇੰਟ ਐਕਸ਼ਨ ਕਮੇਟੀ ਅਕਾਦਮਿਕ ਰੈਗੂਲਰ ਵਾਈਸ-ਚਾਂਸਲਰ ਦੀ ਮੰਗ ਵੀ ਕਰ ਰਹੀ ਸੀ, ਜੋ ਕਿ ਪੰਜਾਬ ਸਰਕਾਰ ਵਲੋਂ ਪ੍ਰੋ. ਅਰਵਿੰਦ ਦੀ ਵਾਈਸ-ਚਾਂਸਲਰ ਵਜੋਂ ਨਿਯੁਕਤੀ ਕਰਕੇ ਪੂਰੀ ਕਰ ਦਿੱਤੀ ਗਈ ਹੈ, ਜਿਸਦਾ ਜੁਆਇੰਟ ਐਕਸ਼ਨ ਕਮੇਟੀ ਸੁਆਗਤ ਕਰਦੀ ਹੈ। ਅੱਜ ਇਸ ਧਰਨੇ ਵਿਚ ਜੁਆਇੰਟ ਐਕਸ਼ਨ ਕਮੇਟੀ ਨੇ ਆਖਿਆ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਜਲਦ ਤੋਂ ਜਲਦ 400 ਕਰੋੜ ਰੁਪਏ ਦੀ ਯੱਕਮੁਸ਼ਤ ਗਰਾਂਟ ਮੁਹੱਈਆ ਕਰਵਾਏ ਅਤੇ ਇਸ ਬੱਜਟ ਸ਼ੈਸਨ ਵਿਚ ਐਲਾਨ ਕੀਤੀ 90 ਕਰੋੜ ਗਰਾਂਟ ਵੀ ਜਲਦ ਤੋਂ ਜਲਦ ਰਲੀਜ਼ ਕਰਵਾਏ ਤਾਂ ਜੋ ਯੂਨੀਵਰਸਿਟੀ ਵਿਚ ਚੱਲ ਰਹੇ ਆਰਥਿਕ ਸੰਕਟ ਦਾ ਸਾਹਮਣਾ ਕੀਤਾ ਜਾ ਸਕੇ ਕਿਉਂਕਿ ਇਸ ਆਰਥਿਕ ਸੰਕਟ ਕਾਰਨ ਹੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਅਪ੍ਰੈਲ ਮਹੀਨੇ ਦੇ 21 ਦਿਨ ਬੀਤਣ ਦੇ ਬਾਵਜੂਦ ਵੀ ਨਹੀਂ ਹੋਈ। ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰੇ ਡਾ. ਰਾਜਦੀਪ ਸਿੰਘ ਨੇ ਆਖਿਆ ਕਿ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਅੱਜ ਇਸ ਧਰਨੇ ਵਿਚ ਪੂਟਾ ਪ੍ਰਧਾਨ ਅਤੇ ਮੀਤ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ, ਡਾ. ਮਨਿੰਦਰ ਸਿੰਘ, ਖਜਾਨਚੀ ਡਾ. ਬਲਰਾਜ ਸਿੰਘ ਬਰਾੜ, ਏ-ਕਲਾਸ ਅਫ਼ਸਰ ਐਸੋਸੀਏਸ਼ਨ ਤੋਂ ਸ. ਗੁਰਿੰਦਰਪਾਲ ਸਿੰਘ ਬੱਬੀ, ਬੀ ਅਤੇ ਸੀ ਕਲਾਸ ਕਰਮਚਾਰੀ ਸੰਘ ਤੋਂ ਸ. ਮਨਦੀਪ ਸਿੰਘ ਬੱਤਰਾ ਅਤੇ ਪਨੈਸ਼ਨਰਜ਼ ਐਸੋਸ਼ੀਏਸ਼ਨ ਤੋਂ ਡਾ. ਕੁਲਵਿੰਦਰ ਸਿੰਘ ਅਤੇ ਸ. ਗੁਰਚਰਨ ਸਿੰਘ ਨੇ ਸਮੂਲੀਅਤ ਕੀਤੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ

Have something to say? Post your comment

 

More in Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਆਉਂਦੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ