Wednesday, December 25, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

ਨਾਬਾਲਗ ਕੋਲੋਂ ਅਫੀਮ ਬਰਾਮਦ

March 20, 2021 07:09 PM
SehajTimes
ਐਸ ਏ ਐਸ ਨਗਰ : ਸ੍ਰੀ ਸਤਿੰਦਰ ਸਿੰਘ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਜੀ ਨੇ ਦੱਸਿਆ ਕਿ ਰਵਜੋਤ ਕੌਰ ਗਰੇਵਾਲ, ਆਈ.ਪੀ.ਐਸ. ਕਪਤਾਨ ਪੁਲਿਸ ਦਿਹਾਤੀ, ਸ੍ਰੀ ਗੁਰਬਖਸ਼ੀਸ਼ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਰਕਲ ਡੇਰਾਬਸੀ ਦੀ ਯੋਗ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਪਾਰਟੀ ਵੱਲੋਂ ਮਿਤੀ 19/03/2021 ਨੂੰ ਦੋਰਾਨੇ ਗਸਤ ਨੇੜੇ ਰਵੀਦਾਸ ਭਵਨ ਲਾਲੜੂ, ਸਲਿੱਪ ਰੋਡ ਲਾਲੜੂ ਕੋਲੋ ਇੱਕ  ਨੋਜਵਾਨ ਜਿਸ ਦੀ ਉਮਰ ਕਾਫੀ ਘੱਟ ਲੱਗ ਰਹੀ ਸੀ ਅਤੇ ਜਿਸ ਨੇ ਆਪਣੇ ਹੱਥ ਵਿਚ ਬੈਗ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਕਾ ਤੋ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ ਤੇ ਉਸ ਬਾਰੇ ਪੁਛਿਆ, ਜਿਸ ਨੇ ਦੱਸਿਆ ਕਿ ਉਹ ਪਿੰਡ ਮਹਤ, ਜਿਲ੍ਹਾ ਰੁਕਮ, ਨੇਪਾਲ ਹਾਲ ਵਾਸੀ ਧੋਰਾਣੀ, ਗੋਰਾਹੀ 18 ਡਾਂਗ, ਨੇਪਾਲ ਹੈ ਅਤੇ ਉਸ ਦੀ ਉਮਰ 14 ਸਾਲ ਹੈ, ਜਿਸ ਦੇ ਕਬਜੇ ਵਾਲੇ ਬੈਗ ਦੀ ਤਲਾਸੀ ਕਰਨ ਉੱਤੇ ਬੈਗ ਵਿਚੋ 02 ਕਿਲੋਗ੍ਰਾਮ ਅਫੀਮ  ਬ੍ਰਾਮਦ ਕੀਤੀ।
 
ਉਸ ਦੇ ਮਾਤਾ ਪਿਤਾ ਕਾਫੀ ਸਮੇ ਤੋ ਇੱਕ ਦੂਸਰੇ ਤੋ ਅੱਡ ਰਹਿੰਦੇ ਸਨ ਅਤੇ ਉਹ ਆਪਣੇ ਪਿਤਾ ਪਾਸ ਨੇਪਾਲ ਵਿਖੇ ਰਹਿੰਦਾ ਸੀ ਜੋ ਉਸ ਦੇ ਪਿਤਾ ਦੀ ਮੋਤ ਪਿੱਛਲੇ ਸਾਲ ਹੋ ਗਈ ਸੀ ਅਤੇ ਹੁਣ ਉਸ ਨੂੰ ਪਤਾ ਲੱਗਾ ਸੀ ਕਿ ਉਸ ਦੀ ਮਾਤਾ ਸ਼ਿਮਲਾ ਵਿਖੇ ਕਿਤੇ ਰਹਿੰਦੀ ਅਤੇ ਕੰਮ ਕਰਦੀ ਹੈ ਅਤੇ ਉਹ ਉਸ ਨੂੰ ਮਿਲਣ ਚਾਹੁੰਦਾ ਸੀ।
 
ਉਸ ਦੀ ਮੁਲਾਕਾਤ ਨੇਪਾਲ ਵਿਖੇ ਇੱਕ ਸੁਨੀਲ ਨਾਮ ਦੇ ਵਿਅਕਤੀ ਨਾਲ ਹੋਈ, ਜਿਸ ਨੇ ਉਸ ਨੂੰ ਕਿਹਾ ਕਿ ਉਸਦਾ ਜਾਣਕਾਰ ਸਿਮਲਾ ਵਿਖੇ ਰਹਿੰਦਾ ਹੈ ਅਤੇ ਉਸ ਦੀ ਮਾਂ ਨੂੰ ਜਾਣਦਾ ਹੈ ਅਤੇ ਉਸ ਤੈਨੂੰ ਉਸ ਨਾਲ ਮਿਲਾ ਦੇਵੇਗਾ ਪਰ ਤੈਨੂੰ ਮੇਰਾ ਇੱਕ ਪਾਰਸਲ ਸਿਮਲਾ ਜਾ ਕੇ ਉਸ ਵਿਅਕਤੀ ਨੂੰ ਦੇਣ ਪਵੇਗਾ ਜੋ ਬੱਸ ਸਟੈਂਡ ਤੇ ਆ ਕੇ ਤੈਨੂੰ ਆਪਣੇ ਆਪ ਪਹਿਚਾਣ ਕੇ ਤੇਰੀ ਮਾਂ ਕੋਲ ਲੈ ਜਾਵੇਗਾ, ਜਿਸ ਦੀ ਗੱਲਾਂ ਵਿਚ ਆ ਕੇ ਉਹ ਇਹ ਅਫੀਮ ਦਾ ਪਾਰਸਲ ਲੈ ਕੇ ਜਾ ਰਿਹਾ ਸੀ। 
 
ਇਸ ਤੋਂ ਬਾਅਦ ਉਤਰਵਾਦੀ (Juvenile) ਨੂੰ  ਅਦਾਲਤ ਸ੍ਰੀਮਤੀ ਜੋਸੀਕਾ ਸੂਦ JMIC Mohali  ਦੇ ਪੇਸ਼ ਕੀਤਾ ਗਿਆ।ਅਦਾਲਤ ਵੱਲੋ ਉੱਤਰਵਾਦੀ ( Juvenile) ਨੂੰ Observation Home ਹੁਸ਼ਿਆਰਪੁਰ ਵਿਖੇ ਭੇਜਣ ਦਾ ਹੁਕਮ ਦਿੱਤਾ ਗਿਆ ਅਤੇ ਉੱਤਰਵਾਦੀ ( Juvenile)  ਦੀ ਜੁਵਨਾਇਲ ਜਸਟਿਸ ਬੋਰਡ ਦੇ ਮੈਂਬਰ ਵੱਲੋ ਇੰਟੈਰਕਸ਼ਨ ਤੇ ਕਾਊਸਲਿੰਗ ਕੀਤੀ ਗਈ ਤੇ ਜੁਵਨਾਇਲ ਜਸਟਿਸ ਬੋਰਡ ਦੇ ਮੈਂਬਰ ਵੱਲੋ ਕੀਤੀ ਗਈ ਹਦਾਇਤ ਅਨੁਸਾਰ ਉਤਰਵਾਦੀ (Juvenile) ਨੂੰ ਲੀਗਲ ਏਡ ਮਹੁੱਈਆ ਕਰਵਾਈ ਗਈ।
 
ਉਸ ਨੇ ਇਹ ਅਫੀਮ  ਸ਼ਿਮਲਾ ਵਿਖੇ ਕਿਸ ਨੂੰ ਦੇਣੀ ਸੀ ਇਸ ਸਬੰਧ ਵਿਚ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੇ ਹੋਰ ਪੱਖਾਂ ਬਾਰੇ ਵੀ ਤਫਤੀਸ਼ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈੱਟਵਰਕ ਦੇ ਵਿਸਥਾਰ ਲਈ 277 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਆਜਾਦੀ ਘੁਲਾਟੀਏ ਅਤੇ ਵਾਈਸ ਪ੍ਰਿੰਸੀਪਲ ਨੂੰ ਘਰੋਂ ਚੁੱਕ ਕੇ ਲਾਪਤਾ ਕਰਨ ਵਾਲੇ ਤਤਕਾਲੀ ਐਸ.ਐਚ.ਓ ਸੁਰਿੰਦਰਪਾਲ ਸਿੰਘ ਨੂੰ 10 ਸਾਲ ਦੀ ਕੈਦ, 5 ਲੱਖ 70 ਹਜ਼ਾਰ ਜੁਰਮਾਨਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਮਾਮਲਾ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ...

ਆਂਗਣਵਾੜੀ ਸੁਪਰਵਾਈਜ਼ਰ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨ : ਡਾ. ਬਲਜੀਤ ਕੌਰ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ