Wednesday, December 25, 2024
BREAKING NEWS
ਸੁਨਾਮ ਦੇ ਪਤੀ- ਪਤਨੀ ਜੋੜੇ ਦੀ ਜੌਰਜੀਆ ਵਿੱਚ ਮੌਤ ਫਰਜ਼ੀ ਮੰਗੇਤਰ ਬਣਾ ਕੇ ਕਰਵਾਈ ਕੋਰਟ ਮੈਰਿਜ, ਮਾਮਲਾ ਦਰਜ ਹੋਣ ਤੋਂ ਬਾਅਦ ਵੀ ਨਹੀਂ ਹੋਈ ਕੋਈ ਗ੍ਰਿਫਤਾਰੀਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨਸਿਲੰਡਰ ਬਲਾਸਟ ਤੋਂ ਬਾਅਦ ਘਰ ‘ਚ ਲੱਗੀ ਭਿਆਨਕ ਅੱਗUSA ਦਾ ਕੈਲੀਫੋਰਨੀਆ ਸ਼ਹਿਰ ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲ ਗਿਆਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾਕੁੰਭੜਾ ਵਿਚ ਕਤਲ ਹੋਏ ਬੱਚਿਆਂ ਦੇ ਹੱਕ ਵਿਚ ਧਰਨਾ ਮਾਰਨ ਖਿਲਾਫ ਹੋਈ ਕਾਰਵਾਈਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Chandigarh

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਹੋਰ ਮਜਬੂਤ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਦਾ ਐਲਾਨ

March 21, 2021 10:34 AM
SehajTimes
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਕ ਦੀ ਆਪਣੀ ਕਿਸਮ ਦੀ ਪਹਿਲੇ ਉੱਦਮ ਦਾ ਐਲਾਨ ਕਰਦਿਆਂ ਕਿਹਾ ਕਿ ਜਿਲਾ ਪੱਧਰ ਉਤੇ ਸਮਰਪਿਤ ਤਕਨੀਕੀ ਯੂਨਿਟ, ਨਾਰਕੋਟਿਕਸ ਯੂਨਿਟ, ਸੋਸ਼ਲ ਮੀਡੀਆ ਯੂਨਿਟ ਅਤੇ ਸਾਬੋਤਾਜ ਵਿਰੋਧੀ ਨਿਗਰਾਨ ਟੀਮਾਂ ਹੋਣਗੀਆਂ ਜਿਸ ਨਾਲ ਸੂਬੇ ਦੀ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਹੋਰ ਮਜਬੂਤ ਹੋਵੇਗੀ।
  ਪੁਲੀਸਿੰਗ ਅਤੇ ਜਾਂਚ-ਪੜਤਾਲ ਵਿਚ ਨਵੀਂ ਚੁਣੌਤੀਆਂ ਨਾਲ ਸਿੱਝਣ ਲਈ ਸੂਬੇ ਦੀ ਕਾਨੂੰਨੀ ਸ਼ਕਤੀ ਨੂੰ ਹੋਰ ਮਜਬੂਤ ਕਰਨ ਲਈ ਇਸ ਕਦਮ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲ ਦੇ ਸਮੇਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਸਥਿਰ ਬਣਾਉਣ ਤੋਂ ਬਾਅਦ ਉਨਾਂ ਦੀ ਸਰਕਾਰ ਕਾਨੂੰਨ ਲਾਗੂ ਕਰਨ ਵਾਲੀ ਸ਼ਕਤੀ ਨੂੰ ਹੋਰ ਕਾਰਗਰ ਬਣਾ ਰਹੀ ਹੈ ਜਿੱਥੇ ਡਿਜੀਟਲ ਤੇ ਸਾਈਰ ਅਪਰਾਧ ਵਰਗੇ ਨਵੇਂ ਯੁੱਗ ਦੇ ਜੁਰਮਾਂ ਵੱਲ ਕੇਂਦਰਿਤ ਕੀਤਾ ਜਾਵੇਗਾ ਅਤੇ ਔਰਤਾਂ ਅਤੇ ਸਮਾਜ ਦੇ ਹੋਰ ਕਮਜੋਰ ਵਰਗਾਂ ਦੀ ਸੁਰੱਖਿਆ ਵਧਾਈ ਜਾਵੇਗੀ। 
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਜੁਰਮਾਂ ਨਾਲ ਨਿਪਟਣ ਲਈ 3100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ ਉਤੇ 10000 ਪੁਲੀਸ ਕਰਮਚਾਰੀ ਭਰਤੀ ਕੀਤੇ ਜਾਣਗੇ ਜਿਨਾਂ ਵਿਚੋਂ 33 ਫੀਸਦੀ ਮਹਿਲਾਵਾਂ ਹੋਣਗੀਆਂ ਤਾਂ ਕਿ ਜਮੀਨੀ ਪੱਧਰ ਉਤੇ ਫੋਰਸ ਵਧਾਉਣ ਦੇ ਨਾਲ-ਨਾਲ ਪ੍ਰਭਾਵੀ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ, ਜਿਨਾਂ ਕੋਲ ਗ੍ਰਹਿ ਮਾਮਲਿਆਂ ਦਾ ਵੀ ਮਹਿਕਮਾ ਹੈ, ਨੇ ਦੱਸਿਆ ਕਿ ਅਪਰਾਧ ਦੇ ਬਦਲ ਰਹੇ ਤੌਰ-ਤਰੀਕਿਆਂ ਦੇ ਨਾਲ ਜੁਰਮਾਂ ਦੀ ਰੋਕਥਾਮ ਅਤੇ ਪੜਤਾਲ ਪ੍ਰਭਾਵੀ ਤਰੀਕੇ ਨਾਲ ਡੋਮੇਨ ਮਾਹਿਰਾਂ ਦੇ ਸਹਿਯੋਗ ਲਈ ਪੰਜਾਬ ਪੁਲੀਸ ਵੱਲੋਂ ਛੇਤੀ ਹੀ 3100 ਵਿਸ਼ੇਸ਼ ਪੁਲੀਸ ਅਫਸਰਾਂ ਅਤੇ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਜੋ ਲਾਅ, ਫੋਰੈਂਸਿਕ, ਡਿਜੀਟਲ ਫੋਰੈਂਸਿਕ, ਸੂਚਨਾ ਤਕਨਾਲੋਜੀ, ਡਾਟਾ ਮਾਈਨਿੰਗ, ਸਾਈਬਰ ਸੁਰੱਖਿਆ, ਖੁਫੀਆ ਅਧਿਐਨ, ਮਨੁੱਖੀ ਵਸੀਲੇ ਪ੍ਰਬੰਧਨ ਤੇ ਵਿਕਾਸ ਅਤੇ ਸੜਕ ਸੁਰੱਖਿਆ ਯੋਜਨਾ ਤੇ ਇੰਜਨੀਅਰਿੰਗ ਨਾਲ ਸਬੰਧਤ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੁਲੀਸ ਫੋਰਸ ਵਿਚ ਤਬਦੀਲੀ ਲਿਆਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਕਦਮ ਨਾਲ ਪੰਜਾਬ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਾ ਮੁਲਕ ਦਾ ਪਹਿਲਾ ਸੂਬਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਆਮ ਆਦਮੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਗਏ ਵਾਅਦਿਆਂ ਦੀ ਲੀਹ ਉਤੇ ਕਈ ਕਦਮਾਂ ਨੂੰ ਸਫਲਤਾਪੂਰਵਕ ਢੰਗ ਨਾਲ ਲਾਗੂ ਕਰ ਦੇਣ ਤੋਂ ਬਾਅਦ ਇਸ ਕਦਮ ਨਾਲ ਪੁਲੀਸ ਵਿਭਾਗ ਨੂੰ ਅਗਲੇ ਪੱਧਰ ਤੱਕ ਲਿਜਾਇਆ ਜਾਵੇਗਾ। 
ਇਨਾਂ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਨਾਂ ਡੋਮੇਨ ਮਾਹਰਾਂ ਵਿੱਚ ਤਕਰੀਬਨ 600 ਲਾਅ ਗਰੈਜੁਏਟ, 450 ਕਰਾਈਮ ਸੀਨ ਜਾਂਚਕਰਤਾ, ਕਾਨੂੰਨ, ਕਾਮਰਸ, ਡੇਟਾ ਮਾਈਨਿੰਗ, ਡੇਨਾ ਐਨਲਸਿਸ ਵਿੱਚ ਤਜਰਬੇ ਤੇ ਵਿਸ਼ੇਸ਼ ਯੋਗਤਾ ਵਾਲੇ 1350 ਆਈ.ਟੀ. ਮਾਹਰ ਸ਼ਾਮਲ ਹੋਣਗ। ਜਿਨਾਂ ਨੂੰ ਸਾਈਬਰ ਜਾਸੂਸੀ, ਵਿੱਤੀ ਜਾਸੂਸੀ, ਕਤਲ ਕੇਸਾਂ ਵਿੱਚ ਜਾਸੂਸੀ, ਜਿਨਸੀ ਹਮਲੇ ਤੇ ਬਲਾਤਕਾਰ ਦੇ ਕੇਸਾਂ ਵਿੱਚ ਜਾਸੂਸੀ ਲਈ ਲਾਇਆ ਜਾਵੇਗਾ। ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਫੈਮਲੀ ਕਾਊਂਸਲਿੰਗ ਸੈਂਟਰਾਂ ਅਤੇ ਮਹਿਲਾ ਹੈਲਪਡੈਸਕਾਂ ਉਤੇ ਤਾਇਨਾਤੀ ਲਈ 460 ਦੇ ਕਰੀਬ ਸਿੱਖਿਅਤ ਤੇ ਯੋਗਤਾ ਪ੍ਰਾਪਤ ਕਾਊਂਸਲਰ, ਕਲੀਨੀਕਲ ਸਾਈਕੋਲੋਜਿਸਟ ਤੇ ਵਿਕਟਮ ਸਪੋਰਟ ਅਫ਼ਸਰਾਂ ਦੀ ਵੀ ਭਰਤੀ ਕਰੇਗੀ।
ਪੁਲਿਸ ਵਿੱਚ ਮਹਿਲਾ ਸ਼ਕਤੀ ਨੂੰ ਹੋਰ ਵਧਾਉਣ ਲਈ 3400 ਨਵੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਭਰਤੀ ਕੀਤੀਆਂ ਜਾਣਗੀਆਂ। ਜ਼ਿਆਦਾਤਰ ਸਬ ਇੰਸਪੈਕਟਰ ਤੇ ਕਾਂਸਟੇਬਲ ਦੇ ਰੈਂਕ ਉਤੇ ਭਰਤੀ ਕੀਤੀਆਂ ਜਾਣ ਵਾਲੀਆਂ ਇਹ ਮੁਲਾਜ਼ਮਾਂ ਪੰਜਾਬ ਪੁਲਿਸ ਵਿੱਚ 10 ਹਜ਼ਾਰ ਮੁਲਾਜ਼ਮਾਂ ਨੂੰ ਭਰਤੀ ਕਰਨ ਲਈ ਚਲਾਈ ਮੁਹਿੰਮ ਦਾ ਹੀ ਹਿੱਸਾ ਹੋਣਗੀਆਂ। ਸ੍ਰੀ ਗੁਪਤਾ ਨੇ ਕਿਹਾ ਕਿ ਇਸ ਨਾਲ ਕੁੱਲ ਭਰਤੀ ਵਿੱਚ ਔਰਤਾਂ ਨੂੰ 33 ਫੀਸਦੀ ਹਿੱਸੇਦਾਰੀ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਪੂਰੀ ਹੋਵੇਗੀ ਅਤੇ ਪੰਜਾਬ ਪੁਲਿਸ ਵਿੱਚ ਵੱਖ ਵੱਖ ਅਹੁਦਿਆਂ ਉਤੇ ਮਹਿਲਾ ਮੁਲਾਜ਼ਮਾਂ ਨੂੰ ਪੁਰਸ਼ ਪੁਲਿਸ ਮੁਲਾਜ਼ਮਾਂ ਦੇ ਬਰਾਬਰ ਮੁਕਾਬਲਾ ਕਰਨ ਦਾ ਮੌਕਾ ਵੀ ਮੁਹੱਈਆ ਕਰੇਗੀ। ਇਨਾਂ ਪੁਲਿਸ ਮੁਲਾਜ਼ਮਾਂ ਵਿੱਚ 300 ਔਰਤਾਂ ਨੂੰ ਸਬ ਇੰਸਪੈਕਟਰ ਵਜੋਂ ਭਰਤੀ ਕੀਤਾ ਜਾਵੇਗਾ, ਜਦੋਂ ਕਿ 3100 ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਸੇਵਾ ਕਰਨ ਦਾ ਮੌਕਾ ਮਿਲੇਗਾ।
ਡੀ.ਜੀ.ਪੀ. ਨੇ ਕਿਹਾ ਕਿ ਇਕ ਵਾਰ ਇਨਾਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਨਿਯੁਕਤੀ ਹੋਣ ਅਤੇ ਸਾਲ 2021 ਦੀ ਦੂਜੀ ਜਾਂ ਤੀਜੀ ਤਿਮਾਹੀ ਵਿੱਚ ਇਨਾਂ ਦੇ ਪੰਜਾਬ ਪੁਲਿਸ ਦਾ ਹਿੱਸਾ ਬਣਨ ਤੋਂ ਬਾਅਦ ਸੂਬੇ ਦੇ 382 ਥਾਣਿਆਂ ਵਿੱਚੋਂ ਹਰੇਕ ਨੂੰ ਪੁਲਿਸ ਸਟੇਸ਼ਨ ਲਾਅ ਅਫਸਰ ਅਤੇ ਕਮਿਊਨਿਟੀ ਤੇ ਵਿਕਟਮ ਸਪੋਰਟ ਅਫ਼ਸਰ (ਪੀੜਤ ਸਹਿਯੋਗੀ ਅਧਿਕਾਰੀ) ਮਿਲ ਜਾਵੇਗਾ। ਇਸੇ ਤਰਾਂ ਸਰਹੱਦੀ ਥਾਣਿਆਂ ਸਮੇਤ ਪੰਜਾਬ ਦੇ 170 ਵੱਡੇ ਥਾਣਿਆਂ ਵਿੱਚ ਫੋਰੈਂਸਿਕ ਅਫਸਰ ਅਤੇ ਕਰਾਈਮ ਡੇਟਾ ਐਨਾਲਿਸਟਸ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਸੂਬੇ ਵਿੱਚ 100 ਸਬ ਡਿਵੀਜ਼ਨਾਂ ਵਿੱਚੋਂ ਹਰੇਕ ਵਿੱਚ ਸਾਈਬਰ ਕਰਾਈਮ ਡਿਟੈਕਟਿਵ ਵੀ ਲਗਾਏ ਜਾਣਗੇ।
ਇਹ ਪਹਿਲਕਦਮੀਆਂ ਸੂਬਾ ਸਰਕਾਰ ਦੀ ਔਰਤਾਂ ਦੀ ਸੁਰੱਖਿਆ ਅਤੇ ਉਨਾਂ ਨੂੰ ਮਾਣ ਸਤਿਕਾਰ ਦੇਣ ਦੀ ਉਸ ਵਚਨਬੱਧਤਾ ਦਾ ਹਿੱਸਾ ਹਨ, ਜਿਸ ਤਹਿਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹਾਲ ਹੀ ਵਿੱਚ ਔਰਤਾਂ ਲਈ 181 ਹੈਲਪਲਾਈਨ ਅਤੇ ਰਾਤ ਨੂੰ ਔਰਤਾਂ ਨੂੰ ਉਨਾਂ ਦੀ ਰਿਹਾਇਸ਼ ਜਾਂ ਕੰਮ ਵਾਲੀ ਥਾਂ ਉਤੇ ਛੱਡਣ ਦੀ ਸਹੂਲਤ ਸ਼ੁਰੂ ਕੀਤੀ ਸੀ। ਸੂਬੇ ਦੇ ਤਿੰਨ ਪੁਲਿਸ ਕਮਿਸ਼ਨਰੇਟ ਅਤੇ ਸ਼ਹਿਰੀ ਜ਼ਿਲਿਆਂ ਵਿੱਚ ਫੈਮਲੀ ਕਾਊਂਸਲਿੰਗ ਸੈਂਟਰ ਸਥਾਪਤ ਕਰਨ ਅਤੇ ਵਿਆਹ ਤੇ ਪਰਿਵਾਰਕ ਝਗੜੇ ਦੇ ਕੇਸਾਂ ਵਿੱਚ ਛੇਤੀ ਹੱਲ ਨਿਕਲਣਾ ਯਕੀਨੀ ਬਣਾਉਣ ਲਈ ਸੂਬੇ ਦੇ ਸਾਰੇ 382 ਥਾਣਿਆਂ ਵਿੱਚ ਵਿਮੈਨ ਹੈਲਪ ਡੈਸਕ ਜਲਦੀ ਕਾਰਜਸ਼ੀਲ ਹੋਣਗੇ। ਇਸ ਨਾਲ ਮੁਸ਼ਕਲਾਂ ਨਾਲ ਜੂਝ ਰਹੀਆਂ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਮਦਦ ਮਿਲੇਗੀ ਅਤੇ ਘਰੇਲੂ ਹਿੰਸਾ ਦੇ ਕੇਸਾਂ ਨਾਲ ਜਲਦੀ ਸਿੱਝਿਆ ਜਾ ਸਕੇਗਾ।
ਵਿਮੈਨ ਹੈਲਪ ਡੈਸਕਾਂ ਉਤੇ ਤਾਇਨਾਤ ਇਹ ਮਹਿਲਾ ਪੁਲਿਸ ਅਫ਼ਸਰ ਸਬੰਧਤ ਇਲਾਕੇ ਵਿੱਚ ਰਹਿ ਰਹੀਆਂ ਔਰਤਾਂ ਲਈ ਇਕੋ ਇਕ ਸੰਪਰਕ ਸੂਤਰ ਵਜੋਂ ਕੰਮ ਕਰਨਗੀਆਂ। ਇਨਾਂ ਪੁਲਿਸ ਅਫ਼ਸਰਾਂ ਦੇ ਨਾਮ ਤੇ ਫੋਨ ਨੰਬਰ ਪੰਜਾਬ ਪੁਲਿਸ ਦੀ ਵੈੱਬਸਾਈਟ ਉਤੇ ਦਰਸਾਏ ਜਾਣਗੇ। ਪੰਜਾਬ ਸਰਕਾਰ ਫੈਮਲੀ ਕਾਊਂਸਲਿੰਗ ਸੈਂਟਰਾਂ ਤੇ ਵਿਮੈਨ ਹੈਲਪ ਡੈਸਕਾਂ ਉਤੇ ਤਾਇਨਾਤੀ ਲਈ 460 ਸਿੱਖਿਅਤ ਅਤੇ ਯੋਗਤਾ ਪ੍ਰਾਪਤ ਕਾਊਂਸਲਰ, ਕਲੀਨੀਕਲ ਸਾਈਕੋਲੋਜਿਸਟ ਅਤੇ ਕਮਿਊਨਿਟੀ ਐਂਡ ਵਿਕਟਮ ਸਪੋਰਟ ਅਫਸਰਾਂ ਦੀ ਵੀ ਭਰਤੀ ਕਰੇਗੀ।
ਇਸ ਦੇ ਨਾਲ ਹੀ ਪੰਜਾਬ ਵਿੱਚ ਵਧਦੀ ਆਵਾਜਾਈ ਕਾਰਨ ਗੰਭੀਰ ਹਾਦਸਿਆਂ ਦੀ ਗਿਣਤੀ ਵਧਣ ਨੂੰ ਮੱਦੇਨਜਰ ਰੱਖਦਿਆਂ 15 ਸਿੱਖਿਅਤ ਸਿਵਲ ਇੰਜਨੀਅਰ ਤੇ ਪਲੈਨਰਾਂ ਦੀ ਰੋਡ ਸੇਫਟੀ ਐਸੋਸੀਏਟਾਂ ਵਜੋਂ ਭਰਤੀ ਕੀਤੀ ਜਾਵੇਗੀ। ਇਹ ਇੰਜਨੀਅਰ ਪੰਜਾਬ ਭਰ ਵਿੱਚ ਸੜਕਾਂ ਤੇ ਸ਼ਾਹਰਾਹਾਂ ਉਤੇ ਆਵਾਜਾਈ ਤੇ ਪ੍ਰਵਾਹ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਈ ਰੱਖਣ ਵਿੱਚ ਸਹਾਈ ਬਣਨਗੇ।

Have something to say? Post your comment

 

More in Chandigarh

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ 'ਤੇ ਵਧਾਈ

ਮਾਮਲਾ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦਾ...

ਆਂਗਣਵਾੜੀ ਸੁਪਰਵਾਈਜ਼ਰ ਬਜੁਰਗਾਂ ਦੀ ਸਿਹਤ ਸੰਭਾਲ ਲਈ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨ : ਡਾ. ਬਲਜੀਤ ਕੌਰ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ 'ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ 'ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ