ਬਰਨਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਜ਼ਿਲੇ ਅੰਦਰ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ, ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਕੋੋਟਦੂਨਾ (ਬਲਾਕ ਬਰਨਾਲਾ) ਵਿਖੇ ਤੀਜਾ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ
ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋੋਧਨ ਕਰਦਿਆਂ ਡਾ. ਸਰਬਜੀਤ ਸਿੰਘ ਭੌੌਂ ਪਰਖ ਅਫਸਰ ਬਰਨਾਲਾ ਨੇ ਜਿੱਥੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਤੋੋਂ ਕਿਸਾਨਾਂ ਨੂੰ ਜਾਣੂ ਕਰਵਾਇਆ, ਉੱਥੇ ਝੋੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦਿੰਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਵੀ ਕਿਸਾਨਾਂ ਨੂੰ ਅਪੀਲ ਕੀਤੀ। ਕੈਂਪ ਦੌੋਰਾਨ ਸਫਲ ਕਿਸਾਨ ਸੁਰਜੀਤ ਸਿੰਘ ਨੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਦੀ ਸਫਲ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਤੋੋਂ ਇਲਾਵਾ ਡਾ. ਹਰਜੀਤ ਸਿੰਘ ਸੋੋਹੀ, ਕੇ ਵੀ ਕੇ ਹੰਡਿਆਇਆ, ਡਾ ਮਨਦੀਪ ਸਿੰਘ ਭੂਮੀ ਰੱਖਿਆ ਅਫਸਰ, ਡਾ ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਵੀ ਖੇਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ’ਤੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਇਸ ਮੌੌਕੇ ਡਾ ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਕੋੋਟਦੂਨਾ ਸਭਾ ਦੇ ਸਕੱਤਰ ਮਨਪ੍ਰੀਤ ਸਿੰਘ, ਡਾ ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫਸਰ, ਅਗਾਂਹਵਧੂ ਕਿਸਾਨ ਜੰਗੀਰ ਸਿੰਘ ਢਿੱਲੋੋਂ, ਸ੍ਰੀ ਦਿਲਦਾਰ ਸਿੰਘ, ਦਵਿੰਦਰ ਸਿੰਘ, ਸੁਨੀਲ ਕੁਮਾਰ ਖੇਤੀਬਾੜੀ ਸਬ ਇੰਸਪੈਕਟਰ, ਸੋੋਨੀ ਖਾਂ ਸਹਾਇਕ ਟੈਕਨਾਲੋਜੀ ਮੈਨੇਜਰ, ਹਰਵੀਰ ਸਿੰਘ ਤੇ ਹੋੋਰ ਕਿਸਾਨ ਵੀ ਹਾਜ਼ਰ ਸਨ।