ਸਹਿਣਾ/ਬਰਨਾਲਾ : ਪੋਸ਼ਣ ਅਭਿਆਨ ਜਨ ਅੰਦੋਲਨ ਤਹਿਤ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਸਿਹਤ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲਾ ਬਰਨਾਲਾ ਵਿਚ ਵੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ ਦੀ ਅਗਵਾਈ ਹੇਠ ਗਤੀਵਿਧੀਆਂ ਜਾਰੀ ਹਨ।
ਇਹ ਖ਼ਬਰ ਵੀ ਪੜ੍ਹੋ : 24 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ: ਡਿਪਟੀ ਕਮਿਸ਼ਨਰ
ਇਸ ਅਧੀਨ ਸੈਲਫ ਹੈਲਪ ਗਰੁੱਪਾਂ ਰਾਹੀਂ ਪਿੰਡਾਂ ਦੀਆਂ ਔਰਤਾਂ ਨੂੰ ਸਹੀ ਪੋਸ਼ਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਐਨਆਰਐਲਐਮ ਕਲੱਸਟਰ ਕੋਆਰਡੀਨੇਟਰ ਪਿ੍ਰਆ ਗੁਪਤਾ ਨੇ ਦੱਸਿਆ ਕਿ ਸਹਿਣਾ ਦੇ ਵੱਖ ਵੱਖ ਪਿੰਡਾਂ ਵਿੱਚ ਔਰਤਾਂ ਨੁੂੰ ਪੌਸ਼ਟਿਕ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪੌਦੇ ਲਗਾਉਣ, ਯੋਗਾ ਤੇ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਸਹੀ ਪੋਸ਼ਣ ਬਾਰੇ ਜੋਧਪੁਰ, ਤਲਵੰਡੀ, ਮੌੜ ਨਾਭਾ, ਟੱਲੇਵਾਲ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ।