ਪੰਜਾਬ ਦੇ ਵਿਦਿਆਰਥੀਆਂ ਅਤੇ ਮਪਿਆਂ ਲਈ ਇੱਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈਆ ਹਨ ਇਹ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।
ਸੀਐਮ ਮਾਨ ਨੇ ਲਿਖਿਆ ਕਿ ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਦਾਖ਼ਲਿਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ 15 ਮਾਰਚ ਤੱਕ https://schoolfeminence.pseb.ac.in ਦੇ ਪੋਰਟਲ ਤੇ ਰਜਿਸਟ੍ਰਸਨ ਕਰ ਸਕਦੇ ਹਨ।