ਪਟਿਆਲਾ : ਭਾਰਤੀ ਜਨਤਾ ਪਾਰਟੀ ਦੇ ਐਸ.ਸੀ ਮੋਰਚੇ ਵੱਲੋਂ “ਬਸਤੀ ਸੰਪਰਕ ਅਭਿਆਨ” ਅਤੇ “ਗਾਓ ਚਲੋ ਅਭਿਆਨ” ਪ੍ਰੋਗਰਾਮ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਵਿੱਚ ਪਿੰਡ ਮਰਦਾਂਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ 647ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਭਾਰਤੀਆ ਜਨਤਾ ਪਾਰਟੀ ਪੰਜਾਬ ਦੇ ਐਸ.ਸੀ ਮੋਰਚਾ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਆਪਣੀ ਟੀਮ ਸਮੇਤ ਸ਼ਿਰਕਤ ਕੀਤੀ ਅਤੇ ਮਰਦਾਨਹੇੜੀ, ਭਟੇੜੀ ਕਲਾਂ ਅਤੇ ਫੈਕਟਰੀ ਏਰੀਆ ਪਟਿਆਲਾ ਵਿੱਚ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਵਿੱਚ ਨਤਮਸਤਕ ਹੋਏ ।
ਉਨ੍ਹਾ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕੀਤਾ ਗਿਆ। ਮੋਰਚਾ ਦੇ ਮੀਤ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਉਹ ਗੁਰੂ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਵਾਰਾਣਸੀ 'ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ 'ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹਾਂ।
ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਜਨਮ ਅਸਥਾਨ ਨਾਲ ਸਬੰਧਤ 96.36 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਸਰਦਾਰ ਕੈਂਥ ਨੇ ਕਿਹਾ ਕਿ ਸੱਭਿਆਚਾਰਕ ਸੰਭਾਲ ਪ੍ਰਤੀ ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਇਹ ਸਮਾਗਮ ਖੇਤਰ ਦੀ ਤਰੱਕੀ ਵਿੱਚ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਨਵੀਆਂ ਸਕੀਮਾਂ ਅਤੇ ਨੀਤੀਆਂ ਇਸ ਦੀ ਇੱਕ ਮਿਸਾਲ ਹਨ।
ਇਸ ਮੌਕੇ ਯੂਥ ਆਗੂ ਕਮਲ ਰੱਖੜਾ, ਬਲਵਿੰਦਰ ਸਿੰਘ, ਚਰਨ ਸਿੰਘ ਭਟੇੜੀ ਕਲਾਂ, ਜੀਤ ਸਿੰਘ, ਚੰਨਾ ਸਿੰਘ ਮਰਦਾਂਹੇੜੀ ਅਤੇ ਗੁਰਪ੍ਰੀਤ ਸਿੰਘ ਗੁਰੀ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੇ "ਬਸਤੀ ਸੰਪਰਕ ਅਭਿਆਨ" ਅਤੇ "ਗਾਓ ਚਲੋ ਅਭਿਆਨ" ਪ੍ਰੋਗਰਾਮਾਂ ਦਾ ਸਮਰਥਨ ਕਰਨ ਦਾ ਭਰੋਸਾ ਦਿੱਤਾ।