ਪਟਿਆਲਾ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਮਤਿ ਸਮਾਗਮ ਦੌਰਾਨ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ ਹੋਏ ਸਨ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ’ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉਪਰ ਉਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਮਾਜਕ ਭਲਾਈ ਦੇ ਕਾਰਜ ਕੀਤੇ ਜਾਣ ਤਾਂ ਜੋ ਸਮੁੱਚੀ ਮਾਨਵਤਾ ਦਾ ਕਲਿਆਣ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਗੁਰਮਤਿ ਸਮਾਗਮ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਜੋਗਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ, ਮਨਜੀਤ ਸਿੰਘ ਪਵਾਰ ਆਦਿ ਸਮੇਤ ਸੰਗਤਾਂ ਆਦਿ ਹਾਜ਼ਰ ਸਨ।