Friday, November 22, 2024

Chandigarh

ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

February 24, 2024 06:35 PM
SehajTimes
ਮੁੱਲਾਂਪੁਰ ਗਰੀਬਦਾਸ : ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ ਜੋ ਕਿ ਆਪਣੀ ਹੀ ਬ੍ਰਾਂਚ ਦੇ ਵਿੱਚ ਵੱਖ ਵੱਖ ਕਸਟਮਰਾਂ ਵੱਲੋਂ ਖੁਲਵਾਏ ਗਏ ਖਾਤਿਆਂ ਵਿੱਚੋਂ ਐਫ.ਡੀ ਅਤੇ ਸੇਵਿੰਗ ਦੇ ਤੌਰ ਤੇ ਜਮ੍ਹਾਂ ਪਈ ਕਰੋੜਾਂ ਰੁਪਏ ਦੀ ਰਕਮ ਖਾਤੇਧਾਰਕਾ  ਦੀ ਮੰਨਜੂਰੀ/ਮਰਜੀ ਤੋਂ ਬਿਨਾਂ ਆਪਣੇ ਪੱਧਰ ਤੇ ਹੀ ਆਪਣੇ ਜਾਣਕਾਰਾਂ/ਰਿਸ਼ਤੇਦਾਰਾਂ ਦੇ ਵੱਖ ਵੱਖ ਬੈਂਕ ਖਾਤਿਆਂ ਵਿੱਚੋਂ ਕਰੋੜਾਂ ਰੁਪਏ ਤਬਦੀਲ/ ਨਿਕਾਸੀ ਕਰਕੇ ਫਰਾਰ ਹੋ ਗਿਆ ਸੀ, ਨੂੰ ਕੱਲ੍ਹ ਮਿਤੀ 23-02-24 ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਤੌਰ ਤੇ ਕੀਤੀ ਜਾ ਰਹੀ ਤਫਤੀਸ਼ ਅਤੇ ਹਿਊਮਨ ਇੰਟੈਲੀਜੈਂਸ ਦੀ ਸਹਾਇਤਾ ਨਾਲ ਨੇਪਾਲ ਬਾਰਡਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ।
ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਮੁਕੱਦਮਾ ਦੇ ਦੋਸ਼ੀਅਨ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਤੁਸ਼ਾਰ ਗੁਪਤਾ, ਕਪਤਾਨ ਪੁਲਿਸ (ਸਥਾਨਕ), ਜਿਲ੍ਹਾ ਐਸ.ਏ.ਐਸ ਨਗਰ ਅਤੇ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਜਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਧਰਮਵੀਰ ਸਿੰਘ, ਉਪ ਕਪਤਾਨ ਪੁਲਿਸ, ਸਬ ਡਵੀਜਨ ਖਰੜ-2 (ਮੁੱਲਾਂਪੁਰ) ਦੀ ਨਿਗਰਾਨੀ ਹੇਠ ਇੰਸਪੈਕਟਰ ਸਿਮਰਨਜੀਤ ਸਿੰਘ (ਮੁੱਖ ਅਫਸਰ, ਥਾਣਾ ਮੁੱਲਾਂਪੁਰ ਗਰੀਬਦਾਸ) ਦੀ ਅਗਵਾਈ ਵਿੱਚ ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਉਸ ਵੱਲੋਂ ਮਾਰੀ ਗਈ ਠੱਗੀ ਦੀ ਰਕਮ ਕਿੱਥੇ ਕਿੱਥੇ ਵਰਤੀ ਗਈ ਹੈ ਅਤੇ ਇਸ ਠੱਗੀ ਵਿੱਚ ਉਸ ਦੇ ਨਾਲ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ। ਦੌਰਾਨੇ ਤਫਤੀਸ਼ ਕਰੀਬ 67 ਖਾਤਾ ਧਾਰਕਾਂ ਦੀਆਂ ਦਰਖਾਸਤਾਂ ਮੌਸੂਲ ਹੋਈਆਂ ਹਨ ਜੋ ਮੁਕੱਦਮਾ ਹਜਾ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਗੌਰਵ ਸ਼ਰਮਾ ਨੂੰ ਅੱਜ  ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਰਿਮਾਂਡ ਦੋਸ਼ੀ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
 
*ਦੋਸ਼ੀ ਦਾ ਵੇਰਵਾ :*
 
ਦੋਸ਼ੀ ਗੌਰਵ ਸਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੈ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜ਼ਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ