Thursday, November 21, 2024

Malwa

ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਲਈ  ਗ੍ਰਾਂਟਾਂ ਦੀ ਵੰਡ

February 24, 2024 06:40 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਹਲਕੇ ਦੇ ਦੋ ਦਰਜਨ ਯੂਥ ਕਲੱਬਾਂ, ਨਗਰ ਕੌਂਸਲਾਂ ਤੇ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਅਤੇ ਸਰਵੋਤਮ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

 

ਉਨ੍ਹਾਂ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਇਨ੍ਹਾਂ ਗ੍ਰਾਂਟਾਂ ਦੀ ਵੰਡ ਲਾਭਪਾਤਰੀ ਸੰਸਥਾਵਾਂ ਨੂੰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਘੱਟ ਸਮੇਂ ਅੰਦਰ ਦੁੱਗਣੀ ਚੋਗਣੀ ਰਫ਼ਤਾਰ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਹੈ ਅਤੇ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਵੀ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਰਜਿਸਟਰਡ ਕਲੱਬ, ਸੰਸਥਾ ਆਦਿ ਵੱਲੋਂ ਕੰਮ ਕਰਵਾਉਣ ਲਈ ਗ੍ਰਾਂਟ ਦੀ ਮੰਗ ਕੀਤੇ ਜਾਣ ਤੋਂ ਬਾਅਦ ਉਹ ਖੁਦ ਕੰਮ ਦੀ ਜ਼ਰੂਰਤ ਸਬੰਧੀ ਪੜਤਾਲ ਕਰਵਾਉਂਦੇ ਹਨ ਅਤੇ ਲੋੜ ਅਨੁਸਾਰ ਹੀ ਫੰਡ ਜਾਰੀ ਕਰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ ਕਿ ਫੰਡਾਂ ਦੀ ਵਰਤੋਂ ਦੌਰਾਨ ਇੱਕ ਪੈਸੇ ਦੀ ਵੀ ਹੇਰਾਫੇਰੀ ਨਾ ਹੋਵੇ ਬਲਕਿ ਇਹ ਲੋਕਾਂ ਦਾ ਪੈਸਾ ਹੈ ਜਿਸ ਦੀ ਵਿਆਪਕ ਲੋਕ ਹਿੱਤ ਵਿੱਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਵਰਤੋਂ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਵੀ ਲੋਕਾਂ ਨੂੰ ਦਰਪੇਸ਼ ਕੋਈ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਉਸਦੇ ਤਕਨੀਕੀ ਪੱਖਾਂ ਨੂੰ ਦੇਖਦਿਆਂ ਠੋਸ ਅਤੇ ਸਥਾਈ ਹੱਲ ਨੂੰ ਯਕੀਨੀ ਬਣਾਉਣ ਲਈ ਕਦਮ ਪੁੱਟਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਵੱਡੀ ਗਿਣਤੀ ਕੰਮ ਜੋਸ਼ੋ ਖਰੋਸ਼ ਨਾਲ ਪ੍ਰਗਤੀ ਅਧੀਨ ਹਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਹ ਸਮੇਂ ਸਮੇਂ ਉਤੇ ਇਨ੍ਹਾਂ ਬਾਰੇ ਸਮੀਖਿਆ ਕਰਦੇ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਲੋਕ ਪੱਖੀ ਪਹਿਲਕਦਮੀਆਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨੇ ਹਲਕਾ ਸੁਨਾਮ ਦੇ ਪਿੰਡਾਂ ਤੋਗਾਵਾਲ, ਗੱਗੜਪੁਰ, ਬਲਵਾੜ੍ਹ ਕਲਾਂ, ਖੁਰਾਣੀ, ਤੁੰਗਾਂ, ਦੁੱਗਾਂ, ਕੁਲਾਰ ਖੁਰਦ, ਭੰਮਾ ਬੱਦੀ, ਚੱਠੇ ਸੇਖਵਾਂ, ਕਨੋਈ, ਮਾਡਲ ਟਾਊਨ 1, ਝਾੜੋਂ, ਕੋਟੜਾ ਅਮਰੂ, ਬਿਗੜਵਾਲ, ਨਮੋਲ ਅਤੇ ਅਕਬਰਪੁਰ ਦੇ ਨਾਲ ਨਾਲ ਸੁਨਾਮ, ਚੀਮਾ ਤੇ ਲੌਂਗੋਵਾਲ ਦੇ ਸ਼ਹਿਰੀ ਖੇਤਰਾਂ ਵਿਚ ਸਰਗਰਮ ਕਮੇਟੀਆਂ ਅਤੇ ਕਲੱਬਾਂ ਨੂੰ 70.50 ਲੱਖ ਰੁਪਏ ਦੇ ਫੰਡ ਜਾਰੀ ਕੀਤੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਪਰਮਿੰਦਰ ਬਰਾੜ, ਬਲਜਿੰਦਰ ਸਿੰਘ, ਗੁਰਿੰਦਰ ਪਾਲ, ਸਾਹਿਬ ਸਿੰਘ, ਦੀਪ ਕਨੋਈ, ਗੁਰਚਰਨ ਸਿੰਘ, ਮਨਪ੍ਰੀਤ ਮਨੀ, ਲਵਪ੍ਰੀਤ, ਸਾਰੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਪਿੰਡਾਂ ਵਿੱਚੋ ਲੋਕ ਅਤੇ ਪਾਰਟੀ ਵਰਕਰ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ