ਬਰਨਾਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਕ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਬਰਨਾਲਾ ਜ਼ਿਲੇ ਦੇ ਪਿੰਡ ਦਾਨਗੜ ਅਤੇ ਚੁਹਾਨਕੇ ਵਿਖੇ ਕੈਂਪ ਲਾਏ ਗਏ।
ਇਸ ਮੌਕੇ ਖੇਤੀਬਾੜੀ ਅਫਸਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਫਸਲਾਂ ਦੀ ਕਟਾਈ ਤੋਂ ਬਾਅਦ ਖੇਤ ਖਾਲੀ ਹੋ ਗਏ ਹਨ, ਇਸ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦਾ ਟੈਸਟ ਕਰਵਾ ਲੈਣਾ ਚਾਹੀਦਾ ਹੈ। ਉਨਾਂ ਕਿਹ ਕਿ ਕਿਸਾਨ ਕੀੜੇਮਾਰ ਦਵਾਈਆਂ/ਕੀਟਨਾਸ਼ਕ ਦਵਾਈਆਂ, ਖਾਦਾਂ, ਬੀਜਾਂ ਦੀ ਖਰੀਦ ਕਰਨ ਤੋੋਂ ਪਹਿਲਾਂ ਖੇਤੀਬਾੜੀ ਵਿਭਾਗ ਦੇ ਦਫਤਰ ਸੰਪਰਕ ਕਰਨ। ਇਸ ਮੌੌਕੇ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਝੋੋਨੇ ਦੀ ਸਿੱਧੀ ਬਿਜਾਈ ਤੇ ਇਸ ਦੀ ਸਾਂਭ ਸੰੰਭਾਲ ਬਾਰੇ ਜਾਣਕਾਰੀ ਦਿੱਤੀ। ਡਾ. ਅੰਮਿ੍ਰਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ ਸਿੰਜਾਈ ਵਿਧੀ ਅਪਨਾਉਣੀ ਚਾਹੀਦੀ ਹੈ।
ਇਸ ਮੌੌਕੇ ਡਾ. ਸਤਨਾਮ ਸਿੰਘ, ਯਾਦਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਚਰਨ ਰਾਮ ਖੇਤਾਬਾੜੀ ਵਿਸਥਾਰ ਅਫਸਰ, ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ, ਸਨਮਿੰਦਰ ਸਿੰਘ ਬੀਟੀਐਮ, ਕੁਲਵੀਰ ਸਿੰਘ, ਜ਼ਸਵਿੰਦਰ ਸਿੰਘ ਏਟੀਐਮ, ਦਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਦਿਲਦਾਰ ਸਿੰਘ ਖੇਤੀਬਾੜੀ ਉਪ ਨਿਰੀਖਕ ਤੇ ਪਿਛਲੇ ਕਈ ਸਾਲਾਂ ਤੋੋਂ ਝੋੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਕੁਲਵਿੰਦਰ ਸਿੰਘ ਠਾਣੇਦਾਰ, ਅਜੀਤ ਸਿੰਘ ਸਰਪੰਚ ਤੇ ਹੋੋਰ ਕਿਸਾਨ ਹਾਜ਼ਰ ਸਨ।