Saturday, July 06, 2024
BREAKING NEWS
ਖਡੂਰ ਸਾਹਿਬ ਤੋਂ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰਰਿਸ਼ੀ ਸੁਨਕ ਨੇ ਬ੍ਰਿਟੇਨ ਚੋਣਾਂ ‘ਚ ਕਬੂਲ ਕੀਤੀ ਹਾਰ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿੱਚ ਭਾਰੀ ਮੀਂਹ ਦੀ ਪੇਸ਼ਨਗੋਈਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਕੀਤਾ ਸੁਚੇਤ ਰੱਖਿਆ ਮੰਤਰੀ ਨੇ ਲੱਦਾਖ ਨਦੀ ‘ਚ ਸ਼ਹੀਦ ਹੋਏ ਜਵਾਨਾ ‘ਤੇ ਜਤਾਇਆ ਦੁੱਖਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰ

Malwa

ਐੱਮ ਐੱਸ ਪੀ (MSP) ਦੇਣਾ ਕਿਸਾਨ ਲਈ ਹੀ ਨਹੀਂ ਸਗੋਂ ਦੇਸ਼ ਦੇ ਵਿਕਾਸ ਲਈ ਵੀ ਜ਼ਰੂਰੀ : ਸੰਧਵਾਂ

February 24, 2024 07:52 PM
ਅਸ਼ਵਨੀ ਸੋਢੀ

ਪੰਜਾਬ ਵਿਧਾਨ ਸਭਾ ਸਪੀਕਰ  ਨੇ ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਅਤੇ ਰਸਮ-ਏ- ਇਜਰਾਅ (ਮੁੱਖ ਵਿਖਾਈ) ਮੌਕੇ ਕੀਤੀ ਸਿਰਕਤ

ਮਾਲੇਰਕੋਟਲਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਉਰਦੂ ਅਕਾਦਮੀ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਭਾਸ਼ਾ ਫਲਾਓ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨ ਵਰਗ  ਨੂੰ ਆਪਣੀ ਮਿੱਠੀ ਭਾਸ਼ਾ ਉਰਦੂ ਨਾਲ ਜੋੜ ਕੇ ਰੱਖਿਆ ਜਾ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਕਬਾਲ ਆਡੀਟੋਰੀਅਮ, ਪੰਜਾਬ ਉਰਦੂ ਅਕਾਦਮੀ, ਮਾਲੇਰਕੋਟਲਾ ਦੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਅਤੇ ਰਮਮ-ਏ-ਇਜਰਾਅ(ਮੁੱਖ ਵਿਖਾਈ) ਮੌਕੇ ਕੀਤਾ । ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਉਰਦੂ ਅਕਾਦਮੀ ਦੇ ਸਰਵਪੱਖੀ ਵਿਕਾਸ ਲਈ 05 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਵੀ ਮੌਜੂਦ ਸਨ ।ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਮੁਲਕ ਭਰ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਇਕੱਲੇ ਕਿਸਾਨਾਂ ਦੇ ਹਿਤ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹਿਤ ਵਿੱਚ ਹੈ। ਮਾਲੇਰਕੋਟਲਾ ਵਿਖੇ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਤੇ ਅੰਦੋਲਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਜਦਕਿ ਸਚਾਈ ਇਹ ਹੈ ਕਿ ਐੱਮ ਐੱਸ ਪੀ ਦੇਣਾ, ਕਿਸਾਨ ਲਈ ਹੀ ਨਹੀਂ ਸਗੋਂ ਦੇਸ਼ ਦੇ ਵਿਕਾਸ ਲਈ ਵੀ ਜ਼ਰੂਰੀ ਹੈ। ਫ਼ਸਲਾਂ ਦੀ ਐੱਮ.ਐੱਸ.ਪੀ ਬੰਦ ਕਰਕੇ ਅਮਰੀਕਾ ਵਰਗੇ ਦੇਸ਼ ਵੀ ਵਿਕਾਸ ਦੇ ਰਾਹ ਤੋਂ ਭਟਕ ਗਏ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਬਿਨਾ ਕਿਸੇ ਦੇਰੀ ਦੇ ਕਿਸਾਨਾਂ ਦੀ ਮੰਗ ਅਨੁਸਾਰ ਫ਼ਸਲਾਂ ਦੀ ਐੱਮ ਐੱਸ ਪੀ ਜਾਰੀ ਕਰੇ। ਉਨ੍ਹਾਂ ਕਿਹਾ ਕਿ ਵੱਡੇ ਘਰਾਣੇ ਕੇਵਲ ਕਿਸਾਨ ਮਜ਼ਦੂਰ ਲਈ ਨਹੀਂ ਸਗੋਂ ਛੋਟੇ ਵਪਾਰੀਆਂ ਲਈ ਵੀ ਬੇਹੱਦ ਖ਼ਤਰਨਾਕ ਹਨ ਕਿਉਂਕਿ ਇੱਕ ਸਧਾਰਨ ਵਪਾਰਿਕ ਅਦਾਰਾ (ਸ਼ਾਪਿੰਗ ਮਾਲ) ਸੈਂਕੜੇ ਹੀ ਛੋਟੇ ਦੁਕਾਨਦਾਰਾਂ ਦਾ ਰੋਜ਼ਗਾਰ ਖੋਹ ਰਿਹਾ ਹੈ। ਇਸ ਲਈ ਜ਼ਰੂਰੀ ਹੈ ਕਿਸਾਨੀ ਅਤੇ ਕਿਸਾਨਾਂ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਪ੍ਰਫੁਲਿੱਤ ਕੀਤਾ ਜਾਵੇ । 

 ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਐਨ. ਐਸ. ਏ ਲਗਾਉਣ ਤੋਂ ਬਾਅਦ ਵਿੱਚ ਮੁਕਰ ਜਾਣ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਯੂ ਟਰਨ ਲੈਣ ਵਿੱਚ ਮਾਹਿਰ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਐਨ ਐਸ ਏ ਲਗਾਉਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਸੀ। ਜਿਸ ਨੂੰ ਕਿਸਾਨਾਂ ਦੇ ਨਾਲ ਨਾਲ ਦੇਸ਼ ਦੇ ਨਾਗਰਿਕਾਂ ਨੇ ਵੀ ਸਵੀਕਾਰ ਨਹੀਂ ਕਰਨਾ ਸੀ।ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਵਿੱਤੀ ਸਾਲ 2023-24 ਦੇ ਬਜਟ ਵਿੱਚ ਪੰਜਾਬ ਉਰਦੂ ਅਕਾਦਮੀ ਅਤੇ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਕਰੀਬ 02 ਕਰੋੜ 23 ਲੱਖ ਰੁਪਏ ਦਾ ਬਜਟ ਦਾ ਉਪਬੰਧ ਕੀਤਾ ਗਿਆ ਸੀ। ਪੰਜਾਬ ਦੇ 08 ਜ਼ਿਲ੍ਹਿਆਂ ਵਿੱਚ ਭਾਸ਼ਾ ਲਈ ਮਰਕਜ਼ ਸ਼ੁਰੂ ਕੀਤੇ ਗਏ ਜੋ ਕਿ ਇੱਕ ਸਲਾਘਾਯੋਗ ਉਪਰਾਲਾ ਹੈ ।ਉਨ੍ਹਾਂ ਕਿਹਾ ਕਿ ਰੰਗਲਾ ,ਸ਼ਹੀਦਾ ਦੇ ਸੁਪਨਿਆ ਦਾ ਪੰਜਾਬ ਬਣਾਉਂਣ ਲਈ    ਸਮਾਜ ਨੂੰ ਨਸ਼ਾਬੰਦੀ ਵੱਲ ਪ੍ਰੇਰਿਤ ਕਰਨ ਲਈ  ਦੋ ਰੋਜਾ ਕਵਿ ਦਰਬਾਰ ਦਾ ਆਯੋਜਨ ਕੀਤਾ ਗਿਆ ਸੀ ।ਭਵਿੱਖ ਵਿੱਚ ਪੰਜਾਬੀ ਨੂੰ ਨਸ਼ੇ ਵਿਰੁੱਧ ਲਾਮਵੰਦ ਕਰਨ ਲਈ ਅਜਿਹੇ ਸੈਮੀਨਾਰ,ਕਵਿ ਦਰਬਾਰ ਕਰਵਾਏ ਜਾਣਗੇ।ਇਸ ਮੌਕੇ ਉਨ੍ਹਾਂ ਆਜੀਵਨ ਉਪਲਬਧੀ ਪੁਰਸਕਾਰ ਦੇ ਨਾਲ ਜਨਾਬ ਕਰਨੈਲ ਸਿੰਘ 'ਸਰਦਾਰ ਪੰਛੀ' ਨੂੰ ਇੱਕ ਲੱਖ 50 ਹਜ਼ਾਰ ਰੁਪਏ, ਸ਼ਾਲ ਅਤੇ ਸਨਮਾਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਸ ਤੋਂ ਇਲਾਵਾ ਸਆਦਤ ਹਸਨ ਮੰਟੋ ਉਰਦੂ ਨਸਰ ਐਵਾਰਡ ਮੁਹੰਮਦ ਬਸ਼ੀਰ ਨੂੰ,ਕ੍ਰਿਸ਼ਨ ਚੰਦਰ ਉਰਦੂ ਨਸਰ ਐਵਾਰਡ ਡਾ ਰੇਨੂੰ ਬਹਿਲ ਨੂੰ ,ਰਾਜਿੰਦਰ ਸਿੰਘ ਬੇਦੀ ਉਰਦੂ ਨਸਰ ਐਵਾਰਡ ਡਾ ਅਨਵਾਰ ਅਹਿਮਦ ਅਨਸਾਰੀ ਨੂੰ, ਕੰਵਰ- ਮਹਿੰਦਰ ਸਿੰਘ ਬੇਦੀ ਸ਼ਾਇਰੀ ਐਵਾਰਡ ਖ਼ੁਸ਼ਬੀਰ ਸਿੰਘ ਸ਼ਾਦ,ਤਰਲੋਕ ਚੰਦ ਮਹਿਰੂਮ ਉਰਦੂ ਸ਼ਇਰੀ ਐਵਾਰਡ ਅੰਜੁਮ ਕਾਦਰੀ ਨੂੰ ਅਤੇ ਅੱਲਾਮਾ ਇਕਬਾਲ ਉਰਦੂ ਸ਼ਾਇਰੀ ਐਵਾਰਡ ਡਾ ਨਦੀਮ ਅਹਿਮਦ ਨੂੰ 50-50 ਹਜ਼ਾਰ ਰੁਪਏ ,ਸ਼ਾਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ । ਇਸ ਤੋਂ ਇਲਾਵਾ ਇਸ ਮੌਕੇ ਪੰਜਾਬ ਉਰਦੂ ਅਕਾਦਮੀ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਦੀ ਰਸਮ-ਏ- ਇਜਰਾਅ) ਮੁੱਖ ਵਿਖਾਈ ਕੀਤੀ ਗਈ । ਇਸ ਉਪਰੰਤ ਉਨ੍ਹਾਂ ਇਸ ਸਮਾਗਮ ਵਿੱਚ ਅਕੈਡਮੀ ਦੀ ਵਿੱਤੀ ਸਹਾਇਤਾ ਨਾਲ ਸਾਹਿਤਕ ਸਮਾਗਮਾਂ ਦਾ ਆਯੋਜਨ ਕਰਨ ਵਾਲੀਆਂ ਸਭਾ-ਸੁਸਾਇਟੀਆਂ ,ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੂਲਾਂ ਵਿੱਚ ਉਰਦੂ ਵਿਸ਼ੇ ਵਿੱਚ ਤਾਮਿਲ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਨਗਦ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰੀ ਹਰਬੰਸ ਸਿੰਘ, ਡੀ.ਐਸ.ਪੀ.ਸਕੱਤਰ ਪੰਜਾਬ ਉਰਦੂ ਅਕਾਦਮੀ ਡਾ ਰਣਜੋਧ ਸਿੰਘ, ਮੈਂਬਰ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਅਮਿਤ ਜੈਨ, ਸ੍ਰੀ ਗੋਬਿੰਦ ਮਿੱਤਲ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ ।

Have something to say? Post your comment

 

More in Malwa

ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਲਈ ਸਹਾਇਤਾ ਕੇਂਦਰ ਬਣਿਆਂ ਰਾਹਤ

ਇੰਜ: ਜਗਜੀਤ ਸਿੰਘ ਨੇ ਸੰਭਾਲਿਆ ਮੈਂਬਰ ਪਾਵਰ ਦਾ ਆਹੁਦਾ 

ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਚਾਰ ਬੱਚੇ ਰੈਸਕਿਊ ਕਰਵਾਏ 

ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ 

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸਾਫ ਸਫਾਈ ਦੇ ਪਦਾਰਥ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ 9 ਜੁਲਾਈ ਤੋਂ ਸ਼ੁਰੂ

ਹਵਾਈ ਫੌਜ ਵਿੱਚ ਅਗਨੀਵੀਰਵਾਯੂ ਦੀ ਭਰਤੀ ਲਈ ਫਰਵਰੀ 2025 ਵਿੱਚ ਹੋਵੇਗੀ ਭਰਤੀ ਪ੍ਰਕ੍ਰਿਆ

ਮੁਲਾਜਮਾਂ ਨੂੰ ਰੈਗੂਲਰ ਸਕੇਲ ਲਈ ਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਕੇ ਤਨਖ਼ਾਹ ਦਾ ਨੋਟੀਫਿਕੇਸ਼ਨ ਜਾਰੀ ਕਰੇ :ਸਾਬਰ ਅਲੀ

ਭਗਵਾਨ ਮਹਾਵੀਰ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲੱਗਦੇ ਕੈਂਪਾਂ ਦਾ ਲਾਭ ਲੈਣ ਲੋਕ : ਸ਼ੌਕਤ ਅਹਿਮਦ ਪਰੇ