Friday, November 22, 2024

Chandigarh

ਖਰੜ ਸਬ ਡਵੀਜ਼ਨ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਖੇ ਲਾਏ ਕੈਂਪ

February 24, 2024 10:09 PM
SehajTimes
ਖਰੜ : 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਖਰੜ  ਗੁਰਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇੱਕ ਥਾਂ ਆ ਕੇ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉੱਤੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨਾ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਵੱਡੀ ਮੁਸ਼ਕਿਲ ਹੁੰਦੀ ਸੀ, ਪਰ ਅੱਜ ਇਹ ਕੰਮ ਬਿਨਾਂ ਕਿਸੇ ਦਿੱਕਤ ਦੇ ਹੋ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰੰਭੀ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਵਿਚ ਲਗਾਏ ਜਾ ਰਹੇ ਕੈਪਾਂ ਦੀ ਲੋਕਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਕੈਂਪ ਵਿਚ ਚੱਲ ਰਹੇ ਇਕੱਲੇ-ਇਕੱਲੇ ਕਾਊਂਟਰ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕ ਸੇਵਾ ਲਈ ਪੇ੍ਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮਾਂ ਸਬੰਧੀ ਵੱਖ-ਵੱਖ ਸੇਵਾਵਾਂ ਇੰਨਾ ਕੈਂਪਾਂ ਵਿਚ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਲੋਕਾਂ ਦੇ ਬੂਹੇ ਉੱਤੇ ਜਾ ਕੇ ਮਿਲ ਰਹੀਆਂ ਹਨ।
 
 
  ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ