ਪਾਕਿਸਤਾਨ : ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੋਕਿ ਇਸ ਸਮੇਂ ਜੇਲ੍ਹ ਵਿਚ ਬੰਦ ਹਨ ਦੀ ਅਗਵਾਈ ਵਿਚ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਪਾਰਟੀ ਲਗਾਤਾਰ ਤੀਜੀ ਵਾਰ ਖ਼ੈਬਰ ਪਖ਼ਤੂਨਖ਼ਵਾ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। ਇਸ ਲਈ 28 ਫ਼ਰਵਰੀ ਨੂੰ ਵਿਧਾਨ ਸਭਾ ਦਾ ਸੈਸ਼ਨ ਵੀ ਬੁਲਾ ਲਿਆ ਗਿਆ ਹੈ। ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਗਵਰਨਰ ਹਾਜੀ ਗੁਲਾਮ ਅਲੀ ਨੇ ਸੂਬੇ ਦੇ ਮੁੱਖ ਮੰਤਰੀ ਦੀ ਚੋਣ ਲਈ ਸੂਬਾਈ ਅਸੈਂਬਲੀ ਦਾ ਸੈਸ਼ਨ 28 ਫ਼ਰਵਰੀ ਸੱਦ ਲਿਆ ਹੈ। ਖ਼ੈਬਰ ਪਖ਼ਤੂਨਖਵਵਾ ਅਸੈਂਬਲੀ ਦੇ ਕੁੱਲ 145 ਮੈਂਬਰ ਹਨ ਜਿਨ੍ਹਾਂ ਵਿੱਚ 10 ਔਰਤਾਂ ਸਮੇਤ ਚਾਰ ਘੱਟ ਗਿਣਤੀ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੀਟੀਆਈ ਦੇ ਸੁਪਰੀਮੋ ਇਮਰਾਨ ਖ਼ਾਨ ਨੇ ਅਲੀ ਅਮੀਨ ਗੰਡਾਪੁਰ ਨੂੰ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ। ਅਸੈਂਬਲੀ ਦੇ ਸਾਬਕਾ ਸਪੀਕਰ ਮੁਸ਼ਤਾਕ ਗਨੀ ਸਦਨ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ।