Friday, November 22, 2024

Chandigarh

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਬਸੀ ਪਠਾਣਾਂ ਦੇ ਪਿੰਡ ਸੈਂਪਲੀ ਤੋਂ ਬੱਸ ਰਵਾਨਾ

February 25, 2024 04:35 PM
SehajTimes
ਬਸੀ ਪਠਾਣਾਂ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਪਿੰਡ ਸੈਂਪਲੀ ਤੋਂ ਵਿਧਾਇਕ ਸ਼੍ਰੀ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
 
 
ਵਿਧਾਇਕ ਸ਼੍ਰੀ ਹੈਪੀ ਨੇ ਇਸ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।
 
 
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਲਕੇ ਤੋਂ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ 'ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ।
 ਇਸ ਮੌਕੇ ਸ੍ਰੀ ਦੀਪਕ ਭਾਰਦਵਾਜ ਨਾਇਬ ਤਹਿਸੀਲਦਾਰ ਬੱਸੀ ਪਠਾਣਾ, ਬਲਵਿੰਦਰ ਸਿੰਘ ਸੋਨੀ ਬਲਾਕ ਪ੍ਰਧਾਨ ਚੁੰਨੀ ਆਮ ਆਦਮੀ ਪਾਰਟੀ, ਬਲਜਿੰਦਰ ਸਿੰਘ, ਸਿਮਰਨ ਸਿੰਘ ਪਮੌਰ, ਬਲਕਾਰ ਸਿੰਘ, ਅੰਗਰੇਜ ਸਿੰਘ ਪਰਮਜੀਤ ਸਿੰਘ ਪਮੌਰ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ