ਕੌਸ਼ਾਂਬੀ : ਉਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿਚ ਪਟਾਖਾ ਬਣਾਉਣ ਵਾਲੀ ਫ਼ੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਲਗਪਗ 8 ਲੋਕਾਂ ਦੇ ਮ੍ਰਿਤਕ ਸਰੀਰ ਕੱਢੇ ਜਾ ਚੁੱਕੇ ਹਨ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਅੱਗ ਬੁਝਾਉਣ ਵਾਲੇ ਟੈਂਡਰ ਮੌਕੇ ’ਤੇ ਪਹੁੰਚ ਗਏ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਾਣਕਾਰੀ ਪ੍ਰਾਪਤ ਹੋਈ ਹੈ ਕਿ ਅੱਗ ਲੱਗਣ ਤੋਂ ਬਾਅਦ ਵੀ ਧਮਾਕਾ ਹੋ ਰਹੇ ਹਨ। ਇਸ ਤੋਂ ਇਲਾਵਾ 10 ਲੋਕਾਂ ਨੂੰ ਬਹੁਤ ਮੁਸ਼ੱਕਤ ਨਾਲ ਬਾਹਰ ਕੱਢਿਆ ਜਾ ਗਿਆ ਹੈ। ਸਾਰਿਆਂ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਫ਼ੈਕਟਰੀ ਵਿੱਚ ਜ਼ਬਦਰਸਤ ਧਮਾਕੇ ਤੋਂ ਬਾਅਦ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਸਥਿਤ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਫ਼ੌਰਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ ਅਤੇ ਮ੍ਰਿਤਕ ਦੇ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਈ ਹੈ। ਜਿਸ ਫ਼ੈਕਟਰੀ ਵਿੱਚ ਧਮਾਕਾ ਹੋਇਆ ਹੈ ਇਹ ਫ਼ੈਕਟਰੀ ਪ੍ਰਯਾਗਰਾਜ-ਕਾਨਪੁਰ ਹਾਈਵੇਅ ਦੇ ਨੇੜੇ ਹੈ। ਸਥਾਨਕ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਧਮਾਕੇ ਦੀ ਆਵਾਜ਼ ਬਹੁਤ ਦੂਰ ਤੱਕ ਸੁਣਾਈ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿੱਚ ਇਹ ਵੀ ਦਸਿਆ ਗਿਆ ਹੈ ਕਿ ਇਹ ਫ਼ੈਕਟਰੀ ਕੌਸ਼ਲ ਅਲੀ ਨਾਮ ਦੇ ਵਿਅਕਤੀ ਦੀ ਹੈ।