ਧਰਮਕੋਟ : ਬੀਤੇ ਦਿਨੀਂ ਖਨੌਰੀ ਬਾਡਰ ਵਿਖੇ ਕਿਸਾਨੀ ਸੰਘਰਸ਼ ਦੇ ਦੌਰਾਨ ਸ਼ਹੀਦੀ ਪ੍ਰਾਪਤ ਕਰ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਕਾਂਗਰਸ ਕਮੇਟੀ ਨੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਧਰਮਕੋਟ ਵਿਖੇ ਕੈਂਡਰ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਬੋਲਦਿਆਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਹਰਿਆਣਾ ਦੀਆਂ ਬਰੂਹਾਂ ਤੇ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜੋ ਭਾਜਪਾ ਦੀ ਕੇਂਦਰ ਸਰਕਾਰ ਦੀ ਸ਼ਹਿ ਪ੍ਰਾਪਤ ਹਰਿਆਣਾ ਸਰਕਾਰ ਵੱਲੋਂ ਜੋ ਅਤਿਆਚਾਰ ਕੀਤਾ ਜਾ ਰਿਹਾ ਬਹੁਤ ਹੀ ਮੰਦਭਾਗਾ ਤੇ ਅਤਿ ਨਿੰਦਣਯੋਗ ਹੈ। ਉਨ੍ਹਾਂ ਅੱਗੇ ਕਿਹਾ ਕਿਹਾ ਪਿਛਲੇ ਅੰਦੋਲਨ ਦੇ ਦੌਰਾਨ ਵੀ ਕਿਸਾਨਾਂ ਨੂੰ ਭਾਜਪਾ ਤੇ ਉਸ ਦੇ ਅਖੌਤੀ ਮੀਡੀਏ ਨੇ ਨਿੰਦਨ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਤੇ ਹੁਣ ਫਿਰ ਸ਼ਾਂਤਮਈ ਕਿਸਾਨਾਂ ਉੱਫਰ ਅੱਥਰੂ ਗੈਸ ਤੇ ਡਾਂਗਾਂ ਗੋਲੀਆਂ ਨਾਲ ਵਾਰ ਕੀਤੇ ਗਏ ਇੱਕ ਪਾਸੇ ਤਾਂ ਭਾਜਪਾ ਸਰਕਾਰ ਦੇਸ਼ ਵਿਦੇਸ਼ ਵਿੱਚ ਲੋਕਤੰਤਰੀ ਕਹਾਉੰਦੇ ਹੱਨ ਇਹ ਕਿੱਥੋਂ ਦਾ ਲੋਕਤੰਤਰ ਹੈ ਸ਼ਾਂਤਮਈ ਢੰਗ ਨਾਲ ਕਿਸਾਨਾਂ ਨੂੰ ਰੋਸ ਮੁਜ਼ਾਹਰਾ ਵੀ ਨਹੀਂ ਕਰਨ ਦਿੱਤਾ ਜਾ ਰਿਹਾ ਕੀ ਭਾਜਪਾ ਵਾਲੇ ਰੋਟੀ ਨਹੀਂ ਖਾਂਦੇ ਉਨ੍ਹਾਂ ਅੱਗੇ ਕਿਹਾ ਕਿਸਾਨਾਂ ਉੱਫਰ ਗੋਲੀਆਂ ਚਲਾਉਣ ਵਾਲੇ ਅਰਦ ਸੈਨਿਕ ਬਲਾਂ ਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਤੇ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸੋਹਣ ਸਿੰਘ ਖੇਲਾ, ਡੈਲੀਗੇਟ ਇੰਦਰਪ੍ਰੀਤ ਸਿੰਘ ਬੰਟੀ ਸਾਬਕਾ ਪ੍ਰਧਾਨ ਨਗਰ ਕੌਂਸਲ ਸੰਜੀਵ ਕੋਛੜ ਬਲਾਕ ਪ੍ਰਧਾਨ ਗੁਰਬੀਰ ਸਿੰਘ ਗੋਗਾ ਤੋਂ ਇਲਾਵਾ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।