ਮੋਗਾ : 14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨਾਂ ਦੀ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਤੇ ਭੁਪਿੰਦਰ ਸਿੰਘ ਮਹੇਸ਼ਰੀ ਤੋਂ ਇਲਾਵਾ ਸੂਰਤ ਸਿੰਘ ਕਾਦਰ ਵਾਲਾ ਸੂਬਾ ਮੀਤ ਪ੍ਰਧਾਨ, ਜਰਨੈਲ ਸਿੰਘ ਤਖਾਣਬੱਧ, ਮੋਹਨ ਸਿੰਘ ਜੀਂਦਣਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਪ੍ਰੀਤਮ ਸਿੰਘ ਬਾਘਾ ਪੁਰਾਣਾ ਸੂਬਾ ਮੀਤ ਪ੍ਰਧਾਨ ਵੀ ਸ਼ਮੂਲੀਅਤ ਕੀਤੀ।
ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਚੋਟੀਆਂ ਤੇ ਜਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਬੀ.ਕੇ.ਯੂ.ਲੱਖੋਵਾਲ ਪੰਜਾਬ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ, ਕਿਉਂਕਿ ਅੱਜ ਬੀਕੇਯੂ ਕਾਦੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਸਾਥੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਿੱਚ ਸ਼ਾਮਿਲ ਹੋਏ ਉਹਨਾਂ ਦੀ ਮਾਂ ਯੂਨੀਅਨ ਵਿੱਚ ਵਾਪਸੀ ਹੋਈ ਉਨ੍ਹਾਂ ਦੀ ਮਾਂ ਯੂਨੀਅਨ ਵਿੱਚ ਵਾਪਸੀ ਉੱਪਰ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਭੁਪਿੰਦਰ ਸਿੰਘ ਮੇਸ਼ਰੀ ਨੇ ਸਿਰੋਪੇ ਪਾ ਕੇ ਜੀਓ ਆਇਆ ਕਿਹਾ ਤੇ ਵਿਸ਼ਵਾਸ ਦਵਾਇਆ ਕਿ ਸਮੂਹ ਸਾਥੀਆਂ ਨੂੰ ਲੱਖੋਵਾਲ ਯੂਨੀਅਨ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਸਮੇਂ ਸਮੂਹ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜਿਲ੍ਹਾ ਮੋਗਾ ਦੇ ਅਹੁਦੇਦਾਰ ਸਾਹਿਬਾਨ ਮੈਂਬਰ ਸਾਹਿਬਾਨ ਵਰਕਰ ਸਾਹਿਬਾਨ ਅਤੇ ਨਵੇਂ ਮੈਂਬਰ ਜੋ ਬੀ.ਕੇ.ਯੂ. ਲੱਖੋਵਾਲ ਵਿੱਚ ਸਰਦਾਰ ਗੁਲਜਾਰ ਸਿੰਘ ਘੱਲਕਲਾਂ ਦੀ ਅਗਵਾਈ ਹੇਠ ਜੁਆਇਨ ਕੀਤੇ। ਜੀਟੀਬੀ ਗੜ੍ਹ ਦਵਿੰਦਰ ਸਿੰਘ ਸਮਾਲਸਰ, ਆਤਮਾ ਸਿੰਘ, ਸੇਵਕ ਸਿੰਘ, ਸ਼ਿੰਦਾ ਸਿੰਘ, ਗੁਰਦੀਪ ਸਿੰਘ, ਰਣਦੀਪ ਸਿੰਘ, ਸੇਵਕ ਸਿੰਘ ਰਾਜਿਆਣਾ, ਜੰਗ ਸਿੰਘ ਫੌਜੀ, ਪ੍ਰਧਾਨ ਰਣਜੀਤ ਸਿੰਘ, ਆਤਮਾ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ, ਸੇਵਾ ਸਿੰਘ, ਪਿਆਰਾ ਸਿੰਘ, ਹਰਦੀਪ ਸਿੰਘ ਬੱਬੀ, ਜਸਵਿੰਦਰ ਸਿੰਘ, ਹਰਦੀਪ ਸਿੰਘ, ਗੁਰਤੇਜ ਸਿੰਘ, ਸਵਰਨਜੀਤ ਸਿੰਘ, ਗੁਰਦੇਵ ਸਿੰਘ, ਬਲਰਾਜ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਗੋਲਡੀ ਸਿੰਘ, ਬਲਵੰਤ ਸਿੰਘ, ਕੁਲਵਿੰਦਰ ਸਿੰਘ, ਰਾਮ ਸਿੰਘ, ਸਰਬਜੀਤ ਸਿੰਘ, ਜਗਜੀਤ ਸਿੰਘ, ਕੋਮਲਪ੍ਰੀਤ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ, ਸਤਪਾਲ ਸਿੰਘ, ਅਰਸ਼ਦੀਪ ਸਿੰਘ, ਭਿੰਦਰ ਸਿੰਘ ਸਮਾਧ ਭਾਈ, ਲਾਭ ਸਿੰਘ ਮਾਣੂਕੇ, ਅਰਵਿੰਦਰ ਸਿੰਘ, ਬਿੰਦਰ ਸਿੰਘ, ਅਮਰ ਸਿੰਘ ਫੂਲੇਵਾਲਾ, ਚਮਕੌਰ ਸਿੰਘ ਵੱਡਾ ਘੋਲੀਆ, ਬਲਵਾਨ ਸਿੰਘ, ਭੋਲਾ ਸਿੰਘ, ਗੁਰਮੀਤ ਸਿੰਘ ਸੰਧੂਆਂਵਾਲਾ, ਮਲਕੀਤ ਸਿੰਘ, ਗੁਰਵੀਰ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਬੇਅੰਤ ਸਿੰਘ, ਮੰਗਲ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ, ਸੁਰਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਪ੍ਰਧਾਨ ਦਰਸ਼ਨ ਸਿੰਘ ਰੌਲੀ, ਜਗਤਾਰ ਸਿੰਘ, ਅਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਭਾਗ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਚੁਗਾਵਾਂ, ਭਿੰਦਰ ਸਿੰਘ, ਬੰਤ ਸਿੰਘ, ਰਸਪਾਲ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਅਤੇ ਸਮੂਹ ਲੱਖੋਵਾਲ ਯੂਨੀਅਨ ਦੇ ਅਹੁਦੇਦਾਰ ਸਾਹਿਬਨ ਹਾਜ਼ਰ ਸਨ। ਇਸ ਮੌਕੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਦੇ ਟਰੈਕਟਰ ਮਾਰਚ ਦੌਰਾਨ ਸਮੂਹ ਹਾਈਵੇ ਰੋਡਾਂ ਉੱਪਰ ਕਿਸਾਨ ਆਪਣੇ ਟਰੈਕਟਰ ਖੜੇ੍ਹ ਕਰਨਗੇ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਦਿੱਲੀ ਵਿਖੇ ਹੋ ਰਹੀ ਕਿਸਾਨ ਮਹਾਂ-ਪੰਚਾਇਤ ਵਿੱਚ ਬੀ.ਕੇ.ਯੂ. ਲੱਖੋਵਾਲ ਵੱਧ-ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੀ ਸ਼ਹੀਦੀ ’ਤੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਕਟਿਹਰੇ ਵਿੱਚ ਖੜ੍ਹਾ ਕੀਤਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਿਆਣਾ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਹਰਿਆਣਾ ਦੇ ਡੀਜੀਪੀ ਉੱਪਰ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਤਾਂ ਜੋ ਸ਼ਹੀਦ ਹੋਏ ਕਿਸਾਨ ਨੂੰ ਇਨਸਾਫ ਮਿਲ ਸਕੇ।