ਦੇਸ਼ ਭਰ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਜਿਥੇ ਉੱਚੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਮੌਸਮ ‘ਚ ਬਦਲਾਅ ਹੋ ਸਕਦਾ ਹੈ ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਭਾਰਤ ਦੇ ਕਈ ਖੇਤਰਾਂ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਚੰਗੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਉਚਾਈ ਵਾਲੇ ਖੇਤਰਾਂ ਖਾਸ ਕਰਕੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ ਇਸ ਦਾ ਵਿਆਪਕ ਪ੍ਰਭਾਵ ਹਿਮਾਲੀਅਨ ਖੇਤਰ ਵਿੱਚ ਪੈਂਦੇ ਇਲਾਕਿਆਂ ਵਿੱਚ ਦੇਖਿਆ ਜਾ ਸਕਦਾ ਹੈ।