ਬਨਿਹਾਲ : ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਘਰੇਲੂ ਨੌਕਰ ਦੀ ਸ਼ਿਕਾਇਤ ’ਤੇ ਇੱਕ ਸਰਕਾਰੀ ਅਧਿਕਾਰੀ ਵਿਰੁਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ, ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਪੁਲਿਸ ਨੇ ਦੱਸਿਆ ਕਿ ਦੋਸ਼ੀ ਯਾਵਰ ਅਮੀਨ ਲੋਕ ਨਿਰਮਾਣ ਵਿਭਾਗ ਦਾ ਕਰਮਚਾਰੀ ਹੈ ਅਤੇ ਇਸ ਸਮੇਂ ਸਮਗਰਾ ਸਿੱਖਿਆ ਰਾਮਬਨ ’ਚ ਸਹਾਇਕ ਇੰਜੀਨੀਅਰ ਵਜੋਂ ਤਾਇਨਾਤ ਹੈ। ਪੁਲਿਸ ਨੇ ਦਸਿਆ ਕਿ ਉਹ ਫਰਾਰ ਹੈ। ਉਸਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦਸਿਆ ਕਿ 18 ਸਾਲਾਂ ਪੀੜਤਾ ਨੇ ਬਨਿਹਾਲ ਥਾਣੇ ’ਚ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਅਮੀਨ ਨੇ ਉਸ ਸਮੇਂ ਉਸ ਨਾਲ ਜਬਰ ਜਨਾਹ ਕੀਤਾ ਜਦੋਂ ਉਹ ਹਾਲ ਹੀ ’ਚ ਅਧਿਕਾਰੀ ਦੀ ਪਤਨੀ ਦੇ ਜੰਮੂ ਜਾਣ ਤੋਂ ਬਾਅਦ ਅਪਣੇ ਘਰ ’ਚ ਇੱਕਲੀ ਸੀ। ਅਧਿਕਾਰੀ ਨੇ ਦਸਿਆ ਕਿ ਪੀੜਤਾਂ ਨੇ ਇਹ ਵੀ ਦਾਅਵਾ ਕੀਤਾ ਕਿ ਜੰਮੂ ਤੋਂ ਵਾਪਸ ਆਉਣ ਤੋਂ ਬਾਅਦ ਅਮੀਨ ਦੀ ਪਤਨੀ ਨੂੰ ਘਟਨਾ ਬਾਰੇ ਦੱਸਣ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ।