ਮੋਹਾਲੀ : ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼ਹਿਦ ਦੀਆਂ ਮੱਖੀਆਂ ਪਾਲਣ (ਬੀ-ਕੀਪਿੰਗ) ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਆਈ. ਏ. ਐਸ ਦੀ ਪ੍ਰੇਰਨਾ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਕੁਰਾਲੀ ਅਤੇ ਬਾਗਬਾਨੀ ਵਿਭਾਗ ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ 5 ਦਿਨਾਂ ਦੀ ਟਰੇਨਿੰਗ ਮਿਤੀ 01-03-2024 ਤੋਂ 07-03-2024 ਤੱਕ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ , ਚੌਥੀ ਮੰਜੀਲ , ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਐਸ.ਏ.ਐਸ ਨਗਰ ਵਿਖੇ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਕਾਹਮਾ, ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਟਰੇਨਿੰਗ ਕੈਂਪ ਵਿੱਚ ਹਾਜਰ ਹੋਣ ਵਾਲੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਇੰਸਦਾਨਾਂ ਵੱਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਵਿਸਥਾਰਪੂਰਵਕ ਟਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਦਾ ਐਕਸਪੋਜ਼ਰ ਵਿਜ਼ਿਟ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਟਰੇਨਿੰਗ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਖੇਤੀ ਦੇ ਨਾਲ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਜਿਹੜੇ ਕਿਸਾਨ ਇਸ ਟਰੇਨਿੰਗ ਕੈਂਪ ਵਿੱਚ ਭਾਗ ਲੈਣਾਂ ਚਾਹੁੰਦੇ ਹਨ, ਉਹ ਆਪਣਾ ਆਧਾਰ ਕਾਰਡ ਨਾਲ ਲੈਕੇ ਮਿਤੀ 01-03-2024 ਨੂੰ ਸਵੇਰੇ 10.00 ਵੱਜੇ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੇ ਦਫਤਰ ਵਿਖੇ ਹਾਜਰ ਹੋਣ।