ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਵਿਸ਼ਵ ਵਪਾਰ ਸੰਸਥਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲਾ ਚੋਂਕ ਵਿਖੇ ਪੁਤਲਾ ਫੂਕਿਆ ਗਿਆ। ਖੇਤੀ ਮੰਗਾਂ ਅਤੇ ਵਿਸ਼ਵ ਵਪਾਰ ਸੰਸਥਾ ਦੇ ਅਰਥੀ ਫੂਕ ਪ੍ਰੋਗਰਾਮ ਅਤੇ ਟਰੈਕਟਰ ਮਾਰਚ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ, ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਜੋ ਕਿਸਾਨ ਮਾਰੂ ਨੀਤੀਆਂ ਹਨ ਅਤੇ ਸਰਕਾਰ ਕਹਿੰਦੀ ਹੈ ਵੀ ਖੁਸ਼ਹਾਲ ਭਾਰਤ, ਮਜਬੂਤ ਭਾਰਤ ਪਰ ਸਰਕਾਰ ਦੀਆਂ ਇਹ ਨੀਤੀਆਂ ਕਿਸਾਨਾਂ ਮਜ਼ਦੂਰਾਂ ਨੂੰ ਇੱਕ ਆਨੇ ਦਾ ਫਾਇਦਾ ਵੀ ਨਹੀਂ ਪਹੁੰਚਾਉਂਦੀਆਂ ਬਲਕਿ ਇਹ ਕੇਂਦਰ ਦੀ ਭਾਜਪਾ ਹਕੂਮਤ ਦੇ ਨਜ਼ਦੀਕੀ ਅੰਬਾਨੀ - ਅਡਾਨੀ ਅਤੇ ਕਾਰਪੋਰੇਟ ਘਰਾਣਿਆਂ ਨੂੰ ਸਿੱਧੇ ਰੂਪ ਵਿੱਚ ਫਾਇਦਾ ਪਹੁੰਚਾ ਰਹੇ ਹਨ, ਇਹ ਅਰਥੀਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇਸ ਲਈ ਸਾੜੀਆਂ ਗਈਆਂ ਕਿਉਂਕਿ ਬਾਰਡਰਾਂ ਤੇ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਉਹਨਾਂ ਤੇ ਲਗਾਤਾਰ ਤਸ਼ੱਦਦ ਕੀਤਾ ਜਾ ਰਿਹਾ ਹੈ ਜਿਵੇਂ ਕਿ ਉਹਨਾਂ ਤੇ ਅੱਥਰੂ ਗੈਸ ਦੇ ਗੋਲੇ, ਲਾਠੀਚਾਰਜ, ਰਬੜ ਦੀਆਂ ਗੋਲੀਆਂ ਵਰ੍ਹਾਈਆਂ ਜਾ ਰਹੀਆਂ ਹਨ, ਜੋ ਵੀ ਸੰਯੁਕਤ ਕਿਸਾਨ ਮੋਰਚੇ ਦਾ ਸੱਦਾ ਆਉਂਦਾ ਹੈ ਉਸਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬੜੇ ਸੁਚੱਜੇ ਢੰਗ ਨਾਲ ਲਾਗੂ ਕਰੇਗੀ, ਅੱਜ ਦੇ ਅਰਥੀ ਫੂਕ ਮੁਜ਼ਾਹਰੇ ਦੀਆਂ ਮੁੱਖ ਮੰਗਾਂ ਜਿਵੇਂ ਕਿ ਭਾਰਤ ਵਰਲਡ ਬੈਂਕ ਤੋਂ ਬਾਹਰ ਆਵੇ, ਕਿਸਾਨਾਂ ਮਜ਼ਦੂਰਾਂ ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਅਜ਼ੇ ਮਿਸ਼ਰਾ ਟੈਣੀ ਨੂੰ ਬਰਖਾਸਤ ਕਰ ਕੇ ਜੇਲ੍ਹ ਵਿੱਚ ਡੱਕਿਆ ਜਾਵੇ, ਦਿੱਲੀ ਅੰਦੋਲਨ ਵੇਲੇ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ, ਐਮ. ਐਸ. ਪੀ ਕਾਨੂੰਨ ਗਰੰਟੀ ਬਣਾਇਆ ਜਾਵੇ, ਇਸ ਮੋਕੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ, ਮਨਜੀਤ ਸਿੰਘ ਘਰਾਚੋਂ, ਬਹਾਦਰ ਸਿੰਘ ਭੁਟਾਲ ਕਲਾਂ, ਜਗਤਾਰ ਸਿੰਘ ਲੱਡੀ, ਰਿੰਕੂ ਮੂਣਕ, ਗਗਨਦੀਪ ਸਿੰਘ ਚੱਠਾ, ਮਨੀ ਸਿੰਘ ਭੈਣੀ,ਹਰਬੰਸ ਸਿੰਘ ਲੱਡਾ, ਭਰਭੂਰ ਸਿੰਘ ਮੋੜਾ, ਅਜ਼ੈਬ ਸਿੰਘ ਜਖੇਪਲ, ਜਸਵੀਰ ਕੌਰ ਉਗਰਾਹਾਂ, ਕਰਮਜੀਤ ਕੌਰ ਭਿੰਡਰਾਂ ਅਤੇ ਵੱਡੀ ਗਿਣਤੀ ਵਿੱਚ ਟਰੈਕਟਰਾਂ ਦਾ ਕਾਫ਼ਲਾ ਸੰਗਰੂਰ ਤੋਂ ਲੈਕੇ ਪਾਤੜਾਂ ਤੱਕ ਸੀ ਅਤੇ ਕਿਸਾਨ, ਮਜ਼ਦੂਰ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।