Thursday, April 10, 2025

Malwa

ਘਰੇਲੂ ਬਗੀਚੀ ਨੂੰ ਪ੍ਰਫੁੱਲਤ ਕਰਨ ਲਈ ਗਰਮ ਰੁੱਤ ਦੀਆਂ 1200 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾਣਗੀਆਂ

February 26, 2024 03:47 PM
SehajTimes
ਮੋਹਾਲੀ : ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗਰਮ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਬੀਜਾਂ ਦੀਆਂ 1200 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵੰਡੀਆਂ ਜਾਣਗੀਆਂ। ਇਹ ਜਾਣਕਾਰੀ ਸ਼੍ਰੀਮਤੀ  ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਗਰਮ ਰੁੱਤ ਦੀ ਸਬਜ਼ੀ ਬੀਜ ਮਿੰਨੀ ਕਿੱਟ ਜਾਰੀ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਇਸ ਸਬਜ਼ੀ ਬੀਜ ਕਿੱਟ ਵਿੱਚ ਵੱਖ-ਵੱਖ ਤਰਾਂ ਦੇ ਸਬਜ਼ੀ ਬੀਜ ਜਿਵੇਂ ਕਿ ਭਿੰਡੀ, ਕਰੇਲਾ, ਚੱਪਣ ਕੱਦੂ, ਘੀਆ ਕੱਦੂ, ਖੀਰਾ, ਘੀਆ ਤੋਰੀ, ਹਲਵਾ ਕੱਦੂ, ਕਾਉਪੀਜ਼ , ਟੀਂਡਾ ਅਤੇ ਤਰ ਸ਼ਾਮਿਲ ਕੀਤੇ ਗਏ ਹਨ। ਇਹ ਬੀਜ 5-6 ਮਰਲੇ ਰਕਬੇ ਵਿੱਚ ਲਗਾਇਆ ਜਾ ਸਕਦਾ ਹੈ। ਜਿਸ ਵਿੱਚ ਪਰਿਵਾਰ ਲਈ ਲਗਭਗ 500 ਕਿਲੋ ਦੇ ਕਰੀਬ ਸਬਜ਼ੀ ਪੈਦਾ ਹੋਵੇਗੀ ਜੋ ਕਿ ਪਰਿਵਾਰ ਦੀ 6 ਮਹੀਨਿਆਂ ਦੀ ਸਬਜ਼ੀ ਦੀ ਲੋੜ ਨੂੰ ਪੂਰਾ ਕਰੇਗੀ। ਸਬਜ਼ੀ ਬੀਜ ਦੀ ਮਿੰਨੀ ਕਿੱਟ ਦਾ ਰੇਟ 80/- ਰੁਪਏ ਰੱਖਿਆ ਗਿਆ ਹੈ। ਘਰੇਲੂ ਬਗੀਚੀ ਵਿੱਚ ਤਿਆਰ ਕੀਤੀ ਉਪਜ ਨਾ ਸਿਰਫ ਤਾਜ਼ੀ ਹੋਵੇਗੀ ਬਲਕਿ ਕੀੜੇਮਾਰ ਦਵਾਈਆਂ ਤੋਂ ਵੀ ਮੁਕਤ ਹੋਵੇਗੀ ਅਤੇ ਪੈਦਾ ਕਰਨ ਵਾਲੇ ਦਾ ਅੰਦਾਜਨ 5000/- ਰੁਪਏ ਪ੍ਰਤੀ ਜੀਅ ਸਾਲਾਨਾ ਖਰਚ ਬਚੇਗਾ।
         ਇਸ ਸਬੰਧੀ ਡਾ. ਜਗਦੀਸ਼ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ ਨਗਰ ਵੱਲੋਂ ਦੱਸਿਆ ਗਿਆ ਕਿ ਇਹ ਕਿੱਟਾਂ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਕਮਰਾ ਨੰ: 446 , ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਲਾਕ ਪੱਧਰੀ ਦਫਤਰ ਬਾਗਬਾਨੀ ਵਿਕਾਸ ਅਫਸਰ, ਸੁਵਿੱਧਾ ਕੇਂਦਰ, ਦੇਵੀਨਗਰ ਡੇਰਾਬੱਸੀ (9781653873), ਦਫਤਰ ਬਾਗਬਾਨੀ ਵਿਕਾਸ ਅਫਸਰ, ਮਾਰਕੀਟ ਕਮੇਟੀ ਦਫਤਰ, ਕੁਰਾਲੀ (7508018996), ਦਫਤਰ ਬਾਗਬਾਨੀ ਵਿਕਾਸ ਅਫਸਰ, ਖਰੜ (9646309238) ਤੋਂ ਪ੍ਰਾਪਤ ਕੀਤੀਆਂ ਜਾ ਸੱਕਦੀਆਂ ਹਨ। ਇਸ ਸਮੇਂ ਸੰਜੇ ਕੌਸ਼ਲ, ਵੀ ਹਾਜਰ ਸਨ।
 

Have something to say? Post your comment

 

More in Malwa

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ