ਜਰਮਨੀ : ਭਾਰਤ ਦੀ ਹਕੂਮਤ ਵਲੋਂ ਅਪਣੀਆਂ ਹੱਕੀ ਮੰਗਾਂ ਵਾਸਤੇ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ ’ਤੇ ਰੋਕ ਕੇ ਉਨ੍ਹਾਂ ਉਪਰ ਜ਼ੁਲਮ ਢਾਹੁਣ, ਹੰਝੂ ਗੈਸ ਦੇ ਗੋਲੇ ਸੁੱਟ ਕੇ ਅਤੇ ਪੰਜਾਬ ਦੀ ਹੱਦ ਟੱਪ ਕੇ ਗੋਲੀਬਾਰੀ ਨੌਜਵਾਨ ਸ਼ੁਭਕਰਨ ਸਿੰੰਘ ਨੂੰ ਕਤਲ ਕਰਨ ਅਤੇ ਸੈਂਕੜੇ ਕਿਸਾਨਾਂ ਨੂੰ ਫੱਟੜ ਕਰਨ ਵਿਰੁਧ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਤੇ ਵਿਦੇਸ਼ਾਂ ਵਿਚ ਕਿਸਾਨਾਂ ਦੀ ਆਵਾਜ਼ ਬਣਨ ਲਈ ਜਰਮਨ ਦੇ ਇਨਸਾਫ਼ ਪਸੰਦ ਲੋਕਾਂ, ਪੰਥਕ ਜਥੇਬੰਦੀਆਂ, ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਭਾਰਤੀ ਕੌਂਸਲੇਟ ਫ਼ਰੈਂਕਫ਼ਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਇੰਟਰਨੈਸ਼ਨਲ ਸਿੱਖ ਫ਼ੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲੀ ਬੱਬਰ ਖ਼ਾਲਸਾ ਜਰਮਨੀ ਭਾਈ ਅਵਤਾਰ ਸਿੰਘ ਬੱਬਰ, ਸਿੱਖ ਫ਼ੈਡਰੇਸ਼ਨ ਜਰਮਨੀ ਭਾਈ ਗੁਰਦਿਆਲ ਸਿੰਘ ਲਾਲੀ, ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਦੇ ਪ੍ਰਧਾਨ ਭਾਈ ਗੁਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਆਦਿ ਨੇ ਵਿਚਾਰਾਂ ਦੀ ਸਾਂਝ ਪਾਈ ਤੇ ਧੜੱਲੇ ਨਾਲ ਅਵਾਜ਼ ਬੁਲੰਦ ਕੀਤੀ ।