ਚੰਡੀਗੜ੍ਹ : ਹਰਿਆਣਾ ਦੇ ਜਨ ਸਿਹਤ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਰੋਹਤਕ ਵਿਚ ਨਾਗਰਿਕਾਂ ਨੂੰ ਕਾਫੀ ਗਿਣਤੀ ਵਿਚ ਸਵੱਛ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ 4 ਏਕੜ ਜ਼ਮੀਨ ’ਤੇ ਵੱਧ ਜਲ ਘਰ ਬਣੇਗਾ। ਇਸ ਲਈ ਜ਼ਮੀਨ ਦਾ ਚੋਣ ਕੀਤਾ ਜਾ ਰਿਹਾ ਹੈ। ਜਨ ਸਿਹਤ ਮੰਤਰੀ ਅੱਜ ਵਿਧਾਨਸਭਾ ਦੌਰਾਨ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਜਨਸਹਿਤ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਕਰਨ ਦੇ ਲਈ ਵਿਭਾਗ ਵੱਲੋਂ ਕਾਰਗਰ ਕਦਮ ਚੁੱਕੇ ਜਾ ਰਹੇ ਹਨ। ਜਨ ਸਿਹਤ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਸਪਲਾਈ ਵਿਚ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਵਿਭਾਗ ਵੱਲੋਂ ਜਾਂਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਇਪਲਾਇਨ ਵਿਚ ਠਹਿਰੇ ਹੋਏ ਪਾਣੀ ਨੂੰ ਨਾਗਰਿਕ ਮੋਟਰਾਂ ਤੋਂ ਚੁੱਕਣ ਦਾ ਯਤਨ ਕਰਦੇ ਹਨ ਜਿਸ ਨਾਲ ਗੰਦੇ ਪਾਣੀ ਦੀ ਸਪਲਾਈ ਆਉਂਦੀ ਹੈ ਇਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਵਿਚ ਬਿਨ੍ਹਾਂ ਰੁਕਾਵਟ ਪਾਣੀ ਦੀ ਸਪਲਾਈ ਯਕੀਨੀ ਕਰਨ ਅਤੇ ਪੀਣ ਵਾਲੇ ਪਾਣੀ ਵਿਚ ਗੰਦੇ ਪਾਣੀ ਦੀ ਸਪਲਾਈ ’ਤੇ ਪੂਰਨ ਰੂਪ ਨਾਲ ਪਾਬੰਦੀ ਲਗਾਉਣ।