ਪਟਿਆਲਾ : ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਖੇਡ ਕਿੱਟਾ ਲੈ ਕੇ ਨੌਜਵਾਨਾ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਾਸਤੇ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਚੈਕ ਤਕਸੀਮ ਕੀਤੇ। ਅੱਜ ਇਥੇ ਪੰਜਾਬ ਸਰਕਾਰ ਦੇ ਯੁਵਕ ਸੇਵਾਂਵਾਂ ਵਿਭਾਗ ਵੱਲੋਂ ਜਾਰੀ ਕੀਤੀ ਗ੍ਰਾਂਟ ਦੇ ਚੈਕ ਅੱਧੀ ਦਰਜਨ ਦੇ ਕਰੀਬ ਸੰਸਥਾਵਾਂ ਨੂੰ ਤਕਸੀਮ ਕੀਤੇ। ਇਸ ਮੋਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪਹਿਲਕਦਮੀ ਕਰਦਿਆਂ ਖੇਡ ਮਹਾਂਕੁੰਭ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਵੱਡਾ ਹੰਭਲਾ ਮਾਰਿਆ ਗਿਆ ਸੀ ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਕਈ ਦਹਾਕਿਆਂ ਤੋਂ ਅਣਗੌਲਿਆ ਕੀਤਾ ਗਿਆ ਸੀ। ਉਨਾ ਕਿਹਾ ਕੇ ਜੇਕਰ ਹਰ ਸੂਬੇ ਦੀ ਸਰਕਾਰ ਇਸੇ ਤਰਾਂ ਖੇਡਾਂ ਦੀ ਪ੍ਰਫੁੱਲਤਾ ਲਈ ਹੰਭਲਾ ਮਾਰੇ ਤਾਂ ਬੱਚਿਆਂ ਨੂੰ ਹੁਣ ਤੋਂ ਤਿਆਰ ਕਰਨ ਨਾਲ ਆਉਣ ਵਾਲੇ ਸਮੇਂ ’ਚ ਵਧੀਆ ਖਿਡਾਰੀ ਬਣ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਵੀ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਦੀ ਨੌਜਵਾਨੀ ਨੂੰ ਅੱਗੇ ਆਉਣਾ ਪਵੇਗਾ। ਵਿਧਾਇਕ ਨੇ ਕਿਹਾ ਕੇ ਇਹ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਸਾਬਤ ਕਰਨ ਲਈ ਸਰਕਾਰ ਵੱਲੋਂ ਖੇਡ ਕਿੱਟਾਂ ਦਣ ਵਾਸਤੇ ਸੁਰੂ ਕੀਤਾ ਚੰਗਾ ਉਪਰਾਲਾ ਹੈ। ਉਨਾ ਕਿਹਾ ਕੇ ਜਿਹੜੇ ਨੌਜਾਵਾਨਾਂ ’ਚ ਚੰਗਾ ਟੈਲੈਂਟ ਸੀ ਉਹ ਪਹਿਲਾਂ ਕਿਸੇ ਨਾ ਕਿਸੇ ਕਾਰਨ ਕਰਕੇ ਪਿੱਛੇ ਰਹਿ ਜਾਂਦੇ ਸਨ ਪਰ ਪੰਜਾਬ ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੋਵੇਗਾ। ਉਨਾ ਕਿਹਾ ਕੇ ਇਨਾ ਖੇਡ ਕਿੱਟਾਂ ਸਦਕਾ ਹੁਣ ਆਮ ਘਰ ਦਾ ਨੌਜਵਾਨ ਵੀ ਆਪਣੇ ਘਰ ਦੇ ਨੇੜੇ ਹੀ ਪ੍ਰੈਕਟਿਸ ਕਰ ਸਕੇਗਾ ਅਤੇ ਖੇਡਾਂ ਵੱਲ ਆਪਣਾ ਰੁਝਾਨ ਕਰ ਸਕੇਗਾ। ਇਸ ਮੌਕੇ ਬਲਾਕ ਪ੍ਰਧਾਨ ਜਗਤਾਰ ਜੱਗੀ ਵੀ ਮੌਜੂਦ ਸੀ।