ਮਾਲੇਰਕੋਟਲਾ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਨੌਜਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਆਪਣੇ ਵੋਟ ਦੇ ਹੱਕ,ਮਹੱਤਤਾ ਅਤੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ. ਐਪਲੀਕੇਸ਼ਨਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ । ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਦਿਆਂ ਪ੍ਰਿੰਸੀਪਲ ਪ੍ਰੋ. ਡਾ. ਬਰਜਿੰਦਰ ਸਿੰਘ ਟੌਹੜਾ ਨੇ ਨੌਜਵਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਦੇ ਵਿੱਚੋਂ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ। ਸਾਨੂੰ ਵੋਟ ਬਣਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ | ਹਰੇਕ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਭਾਗੀਦਾਰੀ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ |ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ.ਐਪਲੀਕੇਸ਼ਨਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸਹਾਇਕ ਨੋਡਲ ਅਫ਼ਸਰ ਸਵੀਪ ਮੁਹੰਮਦ ਬਸ਼ੀਰ ਨੇ ਕਿਹਾ ਕਿ ਕੋਈ ਵੀ ਵੋਟਰ ਵੋਟ ਬਣਾਉਣ ਜਾਂ ਵੋਟ ਵਿਚ ਸੋਧ ਕਰਵਾਉਣ ਲਈ ਆਪਣੇ ਮੋਬਾਇਲ ਤੋਂ ਆਈ.ਟੀ.ਐਪਲੀਕੇਸ਼ਨਜ਼ ਦੀ ਮਦਦ ਨਾਲ ਕਰ ਸਕਦੇ ਹਨ । ਇਸ ਤੋਂ ਇਲਾਵਾ 1950 ਨੰਬਰ ਡਾਇਲ ਕਰਕੇ ਵੀ ਦਰੁਸਤੀ ਲਈ ਮਦਦ ਲਈ ਜਾ ਸਕਦੀ ਹੈ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਕਰਨ ਅਤੇ ਇਸ ਅਧਿਕਾਰ ਬਾਰੇ ਦੂਸਰਿਆਂ ਨੂੰ ਜਾਗਰੂਕ ਕੀਤਾ । ਇਸ ਮੌਕੇ ਉਨ੍ਹਾਂ ਵੋਟਰ ਹੈਲਪ ਲਾਈਨ ਐਪ,ਸੀ.ਵਿਜਲ,ਕੇ.ਵਾਈ.ਸੀ,ਸਕਸਮ ਐਪ ਬਾਰੇ ਜਾਣਕਾਰੀ ਸਾਂਝੀ ਕੀਤੀ ।" ਵੋਟ ਜਾਗਰੂਕਤਾ " ਸਬੰਧੀ ਹੋਏ ਭਾਸਣ ਮੁਕਾਬਲਿਆਂ ਵਿੱਚ ਬੀ.ਏ ਭਾਗ ਦੂਜਾ ਦੀ ਜੋਇਆ ਤਨਵੀਰ ਨੇ ਪਹਿਲਾ ਸਥਾਨ, ਐਮ ਏ ਭਾਗ ਦੂਜਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਦੂਸਰਾ ਸਥਾਨ, ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਸਮਰ ਅਤੇ ਬੀ.ਐਸ.ਸੀ.ਭਾਗ ਤੀਜਾ ਦੀ ਵਿਦਿਆਰਥਣ ਆਮਨਾ ਪ੍ਰਵੀਨ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਨਹਿਰੂ ਯੁਵਾ ਕੇਂਦਰ, ਸੰਗਰੂਰ ਦੇ ਬਲਾਕ ਕੋਆਰਡੀਨੇਟਰ ਜਰੀਨਾ ,ਪ੍ਰੋਫੈਸਰ ਕੁਲਦੀਪ ਸਿੰਘ, ਡਾ. ਰੇਨੂੰ ਸ਼ਰਮਾ, ਡਾ. ਪੂਜਾ ਰਾਣੀ ਅਤੇ ਡਾ. ਵਾਲੀ ਮੁਹੰਮਦ,ਪ੍ਰੋਫੈਸਰ ਗੁਰਮੀਤ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਪ੍ਰਿਤਪਾਲ ਕੋਸ਼ਿਸ਼ ,ਸਵੀਪ ਦੇ ਇੰਚਾਰਜ ਪ੍ਰੋਫੈਸਰ ਹਰ ਗੁਰਪ੍ਰਤਾਪ ਸਿੰਘ ਮੌਜੂਦ ਸਨ ।