ਪੰਜਾਬ : ਪੰਜਾਬ ਸਰਕਾਰ ਵੱਲੋਂ ਰਜਿਸਟਰੀ ਮੌਕੇ ਲੱਗਣ ਵਾਲੀ ਐਨ ਓ ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਐਲਾਨ ਵੀ ਕੀਤਾ ਗਿਆ ਸੀ। ਹੁਣ ਰਜਿਸਟਰੀ ਕਰਵਾਉਣ ਲਈ ਐਨ ਓ ਸੀ ਦੀ ਲੋੜ ਨਹੀਂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ
ਦਸਣ ਯੋਗ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਭਗਵੰਤ ਮਾਨ ਦੀ ਸਰਕਾਰ ਨੇ ਜਾਇਦਾਦ ਦੀ ਖਰੀਦੋ ਫਰੋਖਤ ਸਮੇਂ ਐਨ ਓ ਸੀ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਸੀ