ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 97 ਹਜ਼ਾਰ 674 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 45565 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਲਾਭ ਦੇਣ ਲਈ ਅਮਲੋਹ ਵਿਖੇ ਛੇਤੀ ਹੀ ਇੱਕ ਹੋਰ ਆਮ ਆਦਮੀ ਕਲੀਨਿਕ ਸੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਨਾਗਰਿਕ ਆਪਣੇ ਘਰਾਂ ਨੇੜੇ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11 ਕਰੋੜ 25 ਲੱਖ 60 ਹਜ਼ਾਰ 406 ਰੁਪਏ ਖਰਚ ਕੇ 1041 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। ਉਹਨਾਂ ਇਹ ਦੱਸਿਆ ਕਿ ਆਯੂਸ਼ਮਾਨ ਹੈਲਥ ਅਕਾਊਂਟ ਅਧੀਨ ਜ਼ਿਲ੍ਹੇ ਵਿੱਚ ਸਾਰੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਡਾਟਾ ਵੈਰੀਫਾਈ ਕਰਵਾ ਲਿਆ ਗਿਆ ਹੈ। ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਮੁਤਾਬਕ ਸਾਰੇ ਮੈਡੀਕਲ ਅਫ਼ਸਰ ਅਤੇ ਸਟਾਫ ਨਰਸਾਂ ਦਾ ਆਈ.ਡੀ ਬਣਾ ਕੇ ਡਾਟਾ ਆਨ ਲਾਈਨ ਵੈਰੀਫਾਈ ਕੀਤਾ ਜਾ ਚੁੱਕਾ ਹੈ। ਜਿਸ ਵਿੱਚ 26 ਫਰਵਰੀ ਤੱਕ 02 ਲੱਖ 58 ਹਜ਼ਾਰ 205 ਲੋਕਾਂ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਂਟ ਬਣਾਇਆ ਜਾ ਚੁੱਕਾ ਹੈ। ਇਸ ਅਧੀਨ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਵੱਧ ਤੋਂ ਵੱਧ ਲੋਕਾਂ ਦੀਆਂ ਆਈ.ਡੀ. ਬਣਾਇਆ ਜਾਣ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ 0 ਤੋਂ 5 ਸਾਲ ਤੱਕ ਦੇ 06 ਲੱਖ 36 ਹਜਾਰ 839 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਜਿਸ ਲਈ ਜ਼ਿਲ੍ਹੇ ਵਿੱਚ 573 ਟੀਮਾਂ ਘਰ ਘਰ ਜਾ ਕੇ ਪੋਲੀਓ ਦੀਆਂ ਬੂੰਦਾ ਪਿਲਾਉਣਗੀਆਂ, ਇਸਦੇ ਨਾਲ ਹੀ 30 ਮੋਬਾਇਲ ਟੀਮਾਂ ਕੰਮ ਕਰਨਗੀਆਂ। ਜਿਨ੍ਹਾਂ ਦੀ ਨਿਗਰਾਨੀ ਲਈ 75 ਸੁਪਰਵਾਈਜਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਰਾਜੇਸ ਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।