ਚੰਡੀਗੜ੍ਹ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਇਕਲੌਤਾ ਸੂਬਾ ਹੈ ਜਿੱਥੇ 14 ਫਸਲਾਂ ਐਮਐਸਪੀ 'ਤੇ ਖਰੀਦੀ ਜਾ ਰਹੀ ਹੈ। ਇਸ ਦੇ ਨਾਲ ਹੀ 18 ਫਸਲਾਂ ਭਾਵਾਂਤਰ ਭਰਪਾਈ ਯੋਜਨਾ ਦੇ ਤਹਿਤ ਸ਼ਾਮਿਲ ਕੀਤੀਆਂ ਗਈਆਂ ਹਨ।
ਡਿਪਟੀ ਸੀਐਮ ਨੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਇਕ ਮੈਂਬਰ ਵੱਲੋਂ ਚੁੱਕੇ ਗਏ ਮੁੱਦੇ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ 29 ਹਜਾਰ ਕਰੋੜ ਰੁਪਏ ਤੋਂ ਵੱਧ ਦਾ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੁਗਤਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਰਾਜ ਦਾ ਹਰ ਕਿਸਾਨ ਖੁਸ਼ਹਾਲ ਹੋਵੇ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਮੌਜੂਦਾ ਸਰਕਾਰ ਨੇ ਵੀਹ ਹਜਾਰ ਕਿਲੋਮੀਟਰ ਸੜਕਾਂ ਨੁੰ ਦਰੁਸਤ ਕੀਤਾ ਹੈ।