Friday, September 20, 2024

Chandigarh

10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ :  ਡਾ ਬਲਬੀਰ ਸਿੰਘ  

February 28, 2024 12:19 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ। ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।
 

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ