Thursday, November 21, 2024

Chandigarh

108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ 

February 28, 2024 12:51 PM
SehajTimes
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜ਼ੈਡ.ਐਚ.ਐਲ. (ਐਮਰਜੈਂਸੀ ਮੈਡੀਕਲ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਆਊਟਸੋਰਸਡ ਕੰਪਨੀ) ਦੇ ਕਰਮਚਾਰੀ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਵਾਧੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਹੜਤਾਲ ਦੌਰਾਨ ਐਂਬੂਲੈਂਸ ਸੇਵਾਵਾਂ ਨਿਰਵਿਘਨ ਜਾਰੀ ਰਹੀਆਂ।
ਡਾ. ਬਲਬੀਰ ਸਿੰਘ ਨੇ ਯੂਨੀਅਨ ਦੇ ਸਾਰੇ ਮਸਲਿਆਂ ਨੂੰ ਸੁਲਝਾਉਣ ਅਤੇ ਪੀੜਤ ਕਰਮਚਾਰੀਆਂ ਦੀਆਂ ਜਾਇਜ਼ ਚਿਰਕੋਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਜ਼ੈਡ.ਐਚ.ਐਲ. ਕੰਪਨੀ ਦੇ ਨੁਮਾਇੰਦਿਆਂ ਅਤੇ ਯੂਨੀਅਨ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਹਾਜ਼ਰ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੈਂ ਕੰਪਨੀ ਵੱਲੋਂ ਕੱਢੇ ਗਏ 20 ਕਰਮਚਾਰੀਆਂ ਨੂੰ ਤੁਰੰਤ ਬਹਾਲ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਲਈ ਸ਼ਿਕਾਇਤ ਨਿਵਾਰਣ ਕਮੇਟੀ ਦਾ ਗਠਨ ਕੀਤਾ ਜਾਵੇਗਾ। ਬਲਬੀਰ ਸਿੰਘ ਨੇ ਕੰਪਨੀ ਨੂੰ ਸਾਰੇ ਕਰਮਚਾਰੀਆਂ ਲਈ ਸਾਲਾਨਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ