ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦੇ ਹੋਏ ਵਿਜੀਲੈਂਸ ਦੀ ਟੀਮ ਨੇ ਤਹਿਸੀਲ ਮਹਿਲ ਕਲਾਂ ਦੇ ਇੱਕ ਡਾਟਾ ਐਂਟਰੀ ਆਪਰੇਟਰ ਨੂੰ 35000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਵਿਜੀਲੈਂਸ ਟੀਮ ਸੰਗਰੂਰ ਦੀ ਅਗਵਾਈ ਕਰਦੇ ਵਿਜੀਲੈਂਸ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਗੁਰਾਇਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਸੰਜੇ ਕੁਮਾਰ ਪੁੱਤਰ ਸੂਰਤਾਰਾਮ ਵਾਸੀ ਮਹਿਲ ਕਲਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਤਹਿਸੀਲ ਮਹਿਲ ਕਲਾਂ ਦੇ ਡਾਟਾ ਐਂਟਰੀ ਆਪਰੇਟਰ ਨੂੰ ਬਿਨਾਂ ਐਨਓਸੀ ਤੋਂ ਰਜਿਸਟਰੀ ਕਰਨ ਬਦਲੇ 35000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਲਜ਼ਮ ਕੁਲਬੀਰ ਸਿੰਘ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਵਿਜੀਲੈਂਸ ਦੀ ਟੀਮ ਦੇ ਨਾਲ ਦੋ ਸਰਕਾਰੀ ਗਵਾਹ ਡਾਕਟਰ ਇੰਦਰਮੋਹਨਜੀਤ ਸਿੰਘ ਅਤੇ ਡਾਕਟਰ ਦਵਿੰਦਰ ਕੁਮਾਰ ਵੀ ਹਾਜ਼ਰ ਸਨ। ਇਸ ਮੌਕੇ ਵਿਜੀਲੈਂਸ ਦੀ ਟੀਮ ਵਿੱਚ ਸਬ ਇੰਸਪੈਕਟਰ ਕ੍ਰਿਸਨ ਕੁਮਾਰ, ਹੈੱਡ ਕਾਂਸਟੇਬਲ ਗੁਰਦੀਪ ਸਿੰਘ,ਅਮਨਦੀਪ ਸਿੰਘ, ਭੁਪਿੰਦਰ ਸਿੰਘ ਹਾਜ਼ਰ ਸਨ।