Friday, November 22, 2024

Chandigarh

1 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

February 29, 2024 12:36 PM
SehajTimes

ਮੁਹਾਲੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਮੁਥੂਟ ਮਾਈਕ੍ਰੋਫਿਨ ਲਿਮਿ:, ਵੀ5 ਗਲੋਬਲ ਸਰਵਿਸਜ ਪ੍ਰਾਇਵੇਟ ਲਿਮਿ:, ਆਈ ਪ੍ਰੋਸੈਸ, ਪ੍ਰੋਟਾਕ ਸਲਿਊਸ਼ਨਜ, ਸਵੀਗੀ ਇੰਸਟੇਮਾਰਟ, ਅਰਾਈਲ ਟੈਲੀਕਾਮ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ  ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਮਿਤੀ 01/03/2024 ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੁਹਾਲੀ) ਵਿਖੇ ਲਗਾਇਆ ਜਾ ਰਿਹਾ ਹੈ।  ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ।
ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੇ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਦੇ ਉਮੀਦਵਾਰ ਜੋ  ਦਸਵੀਂ, ਬਾਰਵੀਂ ,ਗ੍ਰੈਜੂਏਟ  ਅਤੇ ਪੋਸਟ ਗ੍ਰੈਜੂਏਟ ਹੋਣ ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜਿਊਮ ਅਤੇ ਜ਼ਰੂਰੀ ਦਸਤਾਵੇਜ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ - dbeeplacementssasnagar@gmail.com ਤੇ ਭੇਜ ਸਕਦੇ ਹਨ। ਰੋਜ਼ਗਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡੀ.ਬੀ.ਈ.ਈ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਫੋਲੋ ਕਰ ਸਕਦੇ ਹਨ ਜਿਵੇਂ ਫੇਸਬੁੱਕ ਅਕਾਊਂਟ, User name- DegtoSAS.

 

 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ