Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Doaba

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ : ਮੁੱਖ ਮੰਤਰੀ

February 29, 2024 01:43 PM
SehajTimes

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।

 ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

 

Have something to say? Post your comment

 

More in Doaba

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ

ਗੁਰਪੰਤ ਪੰਨੂ ਵਰਗੇ ਅਨਪੜ੍ਹ, ਗਵਾਰ, ਗੱਦਾਰ ਤੇ ਅਖੌਤੀ ਲੋਕ ਡਾ.ਭੀਮ ਰਾਉ ਅੰਬੇਡਕਰ ਜੀ ਤੋਂ ਜਾਣੂ ਨਹੀਂ ਹਨ : ਬੇਗਮਪੁਰਾ ਟਾਈਗਰ ਫੋਰਸ

ਹਰਬੰਸ ਸਿੰਘ ਨੂੰ ਆਸ਼ਾਦੀਪ ਵੈਲਫੇਅਰ ਸੁਸਾਇਟੀ ਦਾ ਮੁਖੀ ਨਾਮਜ਼ਦ ਕੀਤਾ ਗਿਆ

ਪੰਜਾਬ ਦੇ ਲੋਕ-ਆਪਣੀ ਵਿਰਾਸਤ, ਸੱਭਿਆਚਾਰ, ਪੁਰਾਣੇ ਵਿਰਸੇ ਅਤੇ ਪੰਜਾਬੀ ਭਾਸ਼ਾ ਤੋ ਵੀ ਦੂਰ ਹੋ ਰਹੇ ਹਨ : ਡਾ. ਆਸ਼ੀਸ਼ ਸਰੀਨ

ਸ਼ਹੀਦ ਭਗਤ ਸਿੰਘ ਪ੍ਰੀਮੀਅਮ ਲੀਗ ਵਿੱਚ ਡਾਕਟਰਜ਼ - xi-1 ਨੂੰ ਹਰਾ ਕੇ ਐਸਐਸਪੀ-xi-1 ਚੈਂਪੀਅਨ ਬਣਿਆ : ਡਾ. ਰਮਨ ਘਈ

ਹੁਸ਼ਿਆਰਪੁਰ 'ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ 

ਹੁਸ਼ਿਆਰਪੁਰ ਵਿਖੇ ਖੁਸ਼ੀਆਂ ਨਾਲ ਮਨਾਇਆ ਗਿਆ ਈਦ-ਉਲ-ਫਿਤਰ ਦਾ ਤਿਉਹਾਰ

ਹੁਸ਼ਿਆਰਪੁਰ ਵਿੱਚ ਈਦ-ਉਲ-ਫਿਤਰ ਦੀ ਨਮਾਜ਼ ਨਾਲ ਇਨਸਾਨੀਅਤ ਅਤੇ ਹਮਦਰਦੀ ਦਾ ਦਿੱਤਾ ਸੁਨੇਹਾ

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ