Thursday, November 21, 2024

Chandigarh

ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ : ਭਗਵੰਤ ਸਿੰਘ ਮਾਨ

February 29, 2024 03:31 PM
SehajTimes
ਚੰਡੀਗੜ੍ਹ : ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ ਸੀ। ਐਸ.ਏ.ਐਸ.ਨਗਰ ਦੇ ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਕੇਅਰ, ਸਿਖਲਾਈ ਅਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਪ੍ਰੋਫੈਸਰ ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਵੱਕਾਰੀ ਸੰਸਥਾ ਦੇ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ ਜਿੱਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ 'ਤੇ ਇੰਸਟੀਚਿਊਟ ਹੋਵੇਗਾ। ਦੱਸਣਯੋਗ ਹੈ ਕਿ ਇਸ ਇੰਸਟੀਚਿਊਟ ਦੀ ਸਥਾਪਨਾ  ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਆਈ.ਐਲ.ਬੀ.ਐਸ.), ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇੰਸਟੀਚਿਊਟ ਵਿੱਚ ਇੰਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸ ਸੰਸਥਾ ਤੋਂ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਅਲਕੋਹਲਿਕ ਲਿਵਰ ਡਿਜੀਜ਼, ਐਸਾਈਟਸ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਸਬੰਧੀ ਬਿਮਾਰੀਆਂ ਅਤੇ ਵੱਖ-ਵੱਖ ਕਿਸਮਾਂ ਦੀਆਂ ਬਿਲੀਅਰੀ ਡਿਜੀਜ਼ ਵਾਲੇ ਮਰੀਜ਼ ਇਸ ਸੰਸਥਾ ਤੋਂ ਇਲਾਜ ਕਰਵਾ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ ਜਿੱਥੇ ਯੂ.ਜੀ.ਆਈ. ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ.ਆਰ.ਸੀ.ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿੱਚ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਵੀ ਸ਼ੁਰੂ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਇਸ ਮੌਕੇ ਮੁੱਖ ਮੰਤਰੀ, ਪੰਜਾਬ ਵੱਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹਨਾਂ ਦਫਤਰਾਂ ਵਿੱਚ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਦਾ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ- ਜਿਸਦਾ ਨਾਮ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਰੱਖਿਆ ਗਿਆ ਹੈ ਅਤੇ ਇਹ 2.63 ਕਰੋੜ ਰੁਪਏ ਦੀ ਲਾਗਤ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਚਾਰ ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ