ਪਟਿਆਲਾ : ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਾਰਡ 2, 3, 4 ਦਾ ਵਿਸ਼ੇਸ਼ ਕੈਂਪ ਸਿੱਧੂ ਕਲੋਨੀ ਗੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਮੌਕੇ ‘ਤੇ ਹੀ ਪ੍ਰਦਾਨ ਕੀਤੀਆਂ ਗਈਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਨੇ ਵਿਸ਼ੇਸ਼ ਤੌਰ ‘ਤੇ ਪੁੱਜਕੇ ਕੈੰਪ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।
ਇਸ ਮੌਕੇ ਗੱਲਬਾਤ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਰੋਜ਼ਾਨਾ ਹਰ ਹਲਕੇ ਵਿੱਚ ਲੱਗ ਰਹੇ ਇਹ ਜਨ ਸੁਵਿਧਾ ਕੈਂਪ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਸਾਰੀਆਂ ਸੇਵਾਵਾਂ ਆਸਾਨੀ ਨਾਲ ਮਿਲ ਰਹੀਆ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਬਾਂਗੜ, ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਮਨਦੀਪ ਸਿੰਘ ਵਿਰਦੀ, ਕੁਲਵਿੰਦਰ ਸਿੰਘ ਵਾਰਡ ਸੇਵਾਦਾਰ, ਰਾਕੇਸ਼ ਕੁਮਾਰ, ਰੁਪਿੰਦਰ ਸਿੰਘ ਟੂਰਨਾ, ਦਵਿੰਦਰ ਕੌਰ, ਜਸਪ੍ਰੀਤ ਸਿੰਘ ਮੰਨਵੀਂ, ਅਨਾਇਤ ਅਲੀ, ਚਰਨਜੀਤ ਸਿੰਘ, ਮੋਹਿਤ ਕੁਮਾਰ, ਲਾਲ ਸਿੰਘ, ਗੌਰਵ ਅਰੋੜਾ ਅਤੇ ਹੋਰ ਸਾਥੀ ਮੌਜੂਦ ਸਨ।