Friday, November 22, 2024

Malwa

ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ 09 ਮਾਰਚ ਨੂੰ

March 01, 2024 06:22 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਰਾਜਿੰਦਰ ਸਿੰਘ ਰਾਏ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 09 ਮਾਰਚ 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਯੋਜਨ ਕੀਤਾ ਜਾ ਰਿਹਾ ਹੈ । ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਚੇਅਰਪਰਸਨ ਸਬ ਡਵੀਜ਼ਨ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੱਤੀ । ਸ੍ਰੀਮਤੀ ਰੂਪਾ ਧਾਲੀਵਾਲ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ। ।ਲੋਕ ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ, ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ