Friday, November 22, 2024

National

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (30 ਅਪ੍ਰੈਲ 2021)

April 30, 2021 08:05 AM
Surjeet Singh Talwandi

ਰਾਗੁ ਸੂਹੀ ਛੰਤ ਮਹਲਾ 1 ਘਰੁ 1
ੴ ਸਤਿਗੁਰ ਪ੍ਰਸਾਦਿ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥1॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥2॥ ਬਾਬਾ ਲਗਨੁ ਗਣਾਇ ਹੰਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥3॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥4॥1॥


ਸ਼ੁੱਕਰਵਾਰ, 18 ਵੈਸਾਖ (ਸੰਮਤ 553 ਨਾਨਕਸ਼ਾਹੀ) (ਅੰਗ: 763)


ਰਾਗੁ ਸੂਹੀ ਛੰਤ ਮਹਲਾ 1 ਘਰੁ 1
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂľ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤŽੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ । ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ । (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤŽੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ । ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ । (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤŽੀ ƒ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ । ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤŽੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ । ਹੇ ਨਾਨਕ! ਅਜੇਹੀ ਜੀਵ-ਇਸਤŽੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ।1। ਹੇ ਪਿਆਰੇ ਸਤਿਗੁਰੂ! ਮੈƒ ਖਸਮ-ਪ੍ਰਭੂ ਮਿਲਾ । (ਮੇਹਰ ਕਰ) ਮੈƒ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ । ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤŽੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ । ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ । ਜੇਹੜੀ ਜੀਵ-ਇਸਤŽੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! (ਅਰਦਾਸ ਕਰ ਤੇ ਆਖ—ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈƒ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ।2। ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ । (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ƒ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ƒ ਕੋਈ ਉਲੰਘ ਨਹੀਂ ਸਕਦਾ । (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤŽੀ ƒ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ । (ਜਿਵੇਂ ਧੀ ƒ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤŽੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤŽੀ ƒ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ । ਹੇ ਨਾਨਕ! ਜੀਵ-ਇਸਤŽੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ƒ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ।3। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤŽੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ । ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ । ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ । ਸਦਾ-ਥਿਰ ਪ੍ਰੀਤਮ ਪ੍ਰਭੂ ƒ ਉਸ ਜੀਵ-ਇਸਤŽੀ ਦੀ ਲੋੜ ਪਈ (ਭਾਵ, ਜੀਵ-ਇਸਤŽੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ƒ ਆਪਣੇ ਨਾਲ ਮਿਲਾ ਲਿਆ । (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ । ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ । ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ƒ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ƒ ਪਿਆਰੀ ਲੱਗਣ ਲੱਗ ਪੈਂਦੀ ਹੈ । ਹੇ ਨਾਨਕ! ਜੀਵ-ਇਸਤŽੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ।4।1।

Have something to say? Post your comment

 

More in National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

ਮੋਮੋਜ਼ ਖਾਣ ਨਾਲ ਔਰਤ ਦੀ ਮੌਤ ਬੱਚੇ ਹਸਪਤਾਲ ਵਿੱਚ ਇਲਾਜ ਅਧੀਨ

ਚੱਕਰਵਾਤ ਦਾਨਾ: ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਪਟਨਾਇਕ ਨੇ ਲੋਕਾਂ ਨੂੰ ਰਾਜ ਸਰਕਾਰ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ