Thursday, November 21, 2024

Malwa

Rajya Sabha ਮੈਂਬਰ Vikramjit Singh Sahni ਤੇ Sports University ਦੇ VC ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

March 01, 2024 07:04 PM
SehajTimes
ਪਟਿਆਲਾ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਾਲ ਆਪਣੀ ਵਚਨਬੱਧਤਾ ਨਿਭਾ ਰਹੀ ਹੈ। ਉਹ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਜੇ.ਐਸ. ਚੀਮਾ (ਸੇਵਾ ਮੁਕਤ ਲੈਫ. ਜਨ.) ਨਾਲ ਮੁਲਾਕਾਤ ਕਰਨ ਮੌਕੇ ਖੇਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਮਿਆਰ ਦੀ ਯੂਨੀਵਰਸਿਟੀ ਵਜੋਂ ਵਿਕਸਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਬਾਬਤ ਵਿਚਾਰਾਂ ਕਰ ਰਹੇ ਸਨ। 
ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਵਿੱਚ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਕੁਲਪਤੀ ਡਾ. ਜੇ.ਐਸ. ਚੀਮਾ ਨੇ ਉਨ੍ਹਾਂ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਕੈਲੰਡਰ, ਖੇਡਾਂ ਬਾਬਤ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ ਅਤੇ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਤੋਂ ਫੰਡ ਦਿਵਾਉਣ ਲਈ ਕੀਤੀ ਜਾਣ ਵਾਲੀ ਚਾਰਾਜਾਈ ਬਾਰੇ ਵੀ ਦੱਸਿਆ।
 
 
ਐਮ.ਪੀ. ਸਾਹਨੀ ਨੇ ਉਪਕੁਲਤੀ ਜੇ.ਐਸ. ਚੀਮਾ ਨਾਲ ਗੱਲਬਾਤ ਮੌਕੇ ਪੰਜਾਬ ਦੇ ਨੌਜਵਾਨਾਂ ਦੀ ਫ਼ੌਜ ਵਿੱਚ ਭਰਤੀ, ਖਾਸ ਕਰਕੇ ਅਗਨੀਵੀਰ ਦੀ ਭਰਤੀ ਵਿੱਚ ਮਦਦ ਕਰਨ ਵਜੋਂ ਖੇਡ ਯੂਨੀਵਰਸਿਟੀ ਨੂੰ ਇੱਕ ਜਿੰਮੇਵਾਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਲੈਫ.ਜਨ. ਜੇ.ਐਸ. ਚੀਮਾ ਨੇ ਐਮ.ਪੀ. ਸਾਹਨੀ ਨੂੰ ਸੂਬੇ ਦੇ ਖਿਡਾਰੀਆਂ ਅਤੇ ਭਾਰਤੀ ਫ਼ੌਜ ਵਿੱਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਰਾਜ ਸਭਾ ਮੈਂਬਰ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਭਿਨਵ ਆਹਲੂਵਾਲੀਆ ਵੀ ਮੌਜੂਦ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ