Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Majha

JE Satnam Singh Khalra ਦੀ Funeral Prayers ਵਿੱਚ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸ਼ੀਅਤਾ ਪੁੱਜੀਆਂ

March 01, 2024 08:07 PM
Manpreet Singh khalra

ਖਾਲੜਾ : ਬੀਤੇ ਕੁਝ ਦਿਨ ਪਹਿਲਾਂ ਜੇਈ ਸਤਨਾਮ ਸਿੰਘ ਖਾਲੜਾ ਜੀ ਸਵਰਗਵਾਸ ਹੋ ਗਏ ਹਨ ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਲਕੀਰ ਸਾਹਿਬ ਤਰਨ ਤਰਨ ਵਿਖੇ ਹੋਈ l ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਖੁੱਲੇ ਪੰਡਾਲ ਵਿੱਚ ਅੰਤਿਮ ਅਰਦਾਸ ਸਮਾਗਮ ਹੋਇਆ , ਕੀਰਤਨੀ ਜਥੇ ਵੱਲੋਂ ਵੈਰਾਗਮਈ ਗੁਰਬਾਣੀ ਦਾ ਕੀਰਤਨ ਕੀਤਾ ਗਾਇਨ ਕੀਤਾ ਗਿਆ l ਇਸ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਉੱਘੀਆਂ ਸ਼ਖਸ਼ੀਅਤਾਂ ਨੇ ਜੇਈ ਸਤਨਾਮ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ l ਇਸ ਮੌਕੇ ਮਾਸਟਰ ਵਜ਼ੀਰ ਸਿੰਘ ਜੀ ਨੇ ਉਨਾਂ ਦੀ ਜੀਵਨ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਸਤਨਾਮ ਸਿੰਘ ਇੱਕ ਅਜਿਹੇ ਵਿਅਕਤੀ ਸਨ ਜੋ ਆਪਣੇ ਸੰਸਾਰਿਕ ਕੰਮਾਂ ਦੇ ਨਾਲ ਨਾਲ ਨਿਸ਼ਕਾਮ ਸੇਵਾ ਭਾਵਨਾ ਨਾਲ ਵੀ ਸੇਵਾਵਾਂ ਨਿਭਾਉਂਦੇ ਰਹੇ ਹਨ। ਉਪਰੰਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਇਮਪਲਾਈਜ ਦੇ ਆਗੂ ਪੂਰਨ ਸਿੰਘ ਮਾੜੀ ਮੇਘਾ ਨੇ ਭਾਈ ਸਤਰਾਮ ਸਿੰਘ ਦਾ ਮਹਿਕਮੇ ਵਿੱਚ ਰਹਿ ਕੇ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੀ ਸੰਗਤਾਂ ਨਾਲ ਸਾਂਝ ਪਾਈ l ਉਪਰੰਤ ਭਾਈ ਸਤਨਾਮ ਸਿੰਘ ਦੇ ਭਰਾਤਾ ਮਾਸਟਰ ਨਿਰਮਾਣ ਸਿੰਘ ਜੀ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਦੂਰ ਨੇੜੇ ਤੋਂ ਪਹੁੰਚੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਤੁਹਾਡਾ ਇਹ ਇਕੱਠ ਸਾਬਤ ਕਰਦਾ ਹੈ ਕਿ ਭਾਈ ਸਤਨਾਮ ਸਿੰਘ ਨਾਲ ਤੁਹਾਡਾ ਕਿੰਨਾ ਪਿਆਰ ਸੀ l ਇਸ ਮੌਕੇ ਭਾਈ ਸਤਨਾਮ ਸਿੰਘ ਜੀ ਦੇ ਬੇਟੇ ਮਾਸਟਰ ਇੰਦੀਸ਼ਵਰ ਸਿੰਘ ਨੂੰ ਸੁਖਮਨੀ ਸੇਵਾ ਸੁਸਾਇਟੀ ਖਾਲੜਾ ਦੇ ਸੇਵਾਦਾਰ ਮਾਸਟਰ ਵਜ਼ੀਰ ਸਿੰਘ ,ਭਾਈ ਬਲਰਾਜ ਸਿੰਘ , ਭਾਈ ਬੇਅੰਤ ਸਿੰਘ ਅਤੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਖਾਲੜਾ ਦੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ ਵੱਲੋਂ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ l ਇਸ ਮੌਕੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਡਾ ਗੁਰਵਿੰਦਰ ਸਿੰਘ , ਡਾ ਨਰਿੰਦਰ ਸਿੰਘ , ਪਾਵਨਪ੍ਰੀਤ ਸਿੰਘ ਯੂ ਐਸ ਏ, ਮਾਨਵਦੀਪ ਸਿੰਘ , ਅਵਤਾਰ ਸਿੰਘ,ਸਰਬਜੀਤ ਸਿੰਘ ਖਾਲੜਾ , ਆਰ ਏ ਅਮਰਪ੍ਰੀਤ ਸਿੰਘ,ਜੇਈ ਕੁਲਦੀਪ ਸਿੰਘ , ਜੇਈ ਵਰਿੰਦਰ ਸਿੰਘ ਚੀਮਾ ,ਪਰਦੀਪ ਕੁਮਾਰ ਖਾਲੜਾ, ਬਲਵਿੰਦਰ ਸਿੰਘ , ਭੁਪਿੰਦਰ ਪਾਲ , ਜਰਨੈਲ ਸਿੰਘ,ਪ੍ਰਭਸ਼ਰਨ ਸਿੰਘ,ਬਲਜੀਤ ਸਿੰਘ ਕਾਜੀਕੋਟ , ਮਾਸਟਰ ਪਰਦੀਪ ਕੁਮਾਰ ,ਕਰਨ ਪੱਟੀ , ਸਮਾਜ ਸੇਵੀ ਸਤਨਾਮ ਸਿੰਘ ਜੰਡ ਖਾਲੜਾ , ਪੱਤਰਕਾਰ ਜਗਤਾਰ ਸਿੰਘ ਖਾਲੜਾ , ਪੱਤਰਕਾਰ ਗੁਰਪ੍ਰੀਤ ਸਿੰਘ ਖਾਲੜਾ ,ਮਾਸਟਰ ਰਾਕੇਸ਼ ਕੁਮਾਰ ਆਦਿ ਸ਼ਖਸ਼ੀਅਤਾ ਪੁੱਜੀਆਂ l

 

Have something to say? Post your comment

 

More in Majha

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ

ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ

ਬਾਬਾ ਬੁੱਢਾ ਜੀ ਦੇ ਜੋੜ ਮੇਲੇ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁੱਗਾ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਮੁਕਾਬਲੇ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ