ਤਖਤ ਸ੍ਰੀ ਦਮਦਮਾ ਸਾਹਿਬ ,ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤਾਂ ਹੋਣਗੀਆਂ ਨਤਮਸਤਕ
ਮਾਲੇਰਕੋਟਲਾ : ਵਿਧਾਨ ਸਭਾ ਮਾਲੇਰਕੋਟਲਾ ਅਧੀਨ ਪਿੰਡ ਦੁੱਲਮਾਂ ਕਲਾਂ ਤੋਂ ਸ਼ਰਧਾਲੂਆਂ ਦਾ 09ਵਾਂ ਜੱਥਾ, ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਜ਼ਿਲਾ ਮਨੋਰਟੀ ਵਿੰਗ ਦੇ ਪ੍ਰਧਾਨ ਜਾਫਰ ਅਲੀ(ਪ੍ਰਭਾਰੀ ਸੰਗਰੂਰ) ਨੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ । ਇਸ ਮੌਕੇ ਯਸਰ ਅਰਫਾਤ, ਰਾਜ ਸਿੰਘ ਦੁੱਲਮਾਂ, ਸ਼ਹਿਜ਼ਾਦ ਭੱਟੀ, ਸੁਰਜੀਤ ਸਿੰਘ, ਰੋਬਿਨ ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ । ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਧਾਨ ਜਾਫਰ ਅਲੀ(ਪ੍ਰਭਾਰੀ ਸੰਗਰੂਰ) ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਜ਼ਿਲ੍ਹੇ ਤੋਂ ਸ਼ਰਧਾਲੂ ਲਗਾਤਾਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੀ ਸੌਂਪੀਆਂ ਗਈਆਂ , ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਯਾਤਰੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ਲਾਘਾ ਕਰਦਿਆਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਦਾ ਧੰਨਵਾਦ ਕੀਤਾ ਗਿਆ।