ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਵੀ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਰਮਿਆਨ ਪਹਿਲੀ ਵਾਰ ਮੰਤਰੀ ਮੰਡਲ ਦੀ ਬੈਠਕ ਸੱਦੀ ਹੈ। ਸੂਤਰਾਂ ਮੁਤਾਬਕ ਬੈਠਕ ਵਿੱਚ ਕੋਵਿਡ-19 ਦੇ ਤਾਜ਼ਾ ਹਾਲਾਤ ਬਾਰੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਮੰਤਰੀਆਂ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋ ਸਕਦੇ ਹਨ। ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਇਹ ਮੋਦੀ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੈਠਕ ਵਿੱਚ 18 ਤੋਂ 45 ਸਾਲ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬੈਠਕ ਵਿੱਚ ਮੰਤਰੀਆਂ ਨੂੰ ਜਨਤਾ ਵਿੱਚ ਜਾ ਕੇ ਮੁੱਦਿਆਂ ਨੂੰ ਸੁਲਝਾਉਣ ਲਈ ਵੀ ਕਿਹਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿਖਰਲੇ ਸਰਕਾਰੀ ਅਧਿਕਾਰੀਆਂ, ਦਵਾਈ ਨਿਰਮਾਤਾਵਾਂ ਦੇ ਸੀਨੀਅਰ ਅਧਿਕਾਰੀਆਂ, ਆਕਸੀਜਨ ਸਪਲਾਈ, ਥਲ ਸੈਨਾ ਤੇ ਹਵਾਈ ਫ਼ੌਜ ਦੇ ਮੁਖੀਆਂ ਨਾਲ ਵੀ ਕੋਵਿਡ-19 ਦੀ ਸਥਿਤੀ ਤੇ ਇਸ ਨੂੰ ਕਾਬੂ ਕਰਨ ਬਾਰੇ ਚਰਚਾ ਕਰ ਚੁੱਕੇ ਹਨ।