ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨ ਫਤਹਿਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ ਵਿੱਚ ਲਗਭਗ 50 ਸੈਲਫ ਹੈਲਪ ਗਰੁੱਪਾਂ ਨੂੰ ਕਰਜਾ ਦਿੱਤਾ ਗਿਆ। ਉਹਨਾਂ ਦੱਸਿਆ ਕਿ 2.50 ਲੱਖ ਰੁਪਏ ਪ੍ਰਤੀ ਸੈਲਫ ਹੈਲਪ ਗਰੁੱਪਾਂ ਦੇ ਹਿਸਾਬ ਨਾਲ ਕੁੱਲ 1 ਕਰੋੜ 18 ਲੱਖ ਰੁਪਏ ਉਹਨਾਂ ਨੂੰ ਵੱਖ-ਵੱਖ ਕੰਮ ਜਿਵੇਂ ਕਿ ਸਿਲਾਈ ਦਾ ਕੰਮ, ਡੇਅਰੀ ਦਾ ਕੰਮ, ਬਿਊਟੀ ਪਾਰਲਰ ਦਾ ਕੰਮ, ਕੱਪੜਾ ਵੇਚਣ ਦਾ ਕੰਮ, ਜੂਟ ਦਾ ਕਾਰੋਬਾਰ, ਸ਼ਹਿਦ ਦਾ ਕੰਮ ਅਤੇ ਆਚਾਰ ਬਣਾ ਕੇ ਵੇਚਣ ਦਾ ਕੰਮ ਆਦਿ ਸ਼ੁਰੂ ਕਰਨ ਲਈ ਲੋਨ ਵਜੋ ਦਿੱਤੇ ਗਏ। ਉਹਨਾਂ ਦੱਸਿਆ ਕਿ ਇਹ ਲੋਨ ਵੱਖ-ਵੱਖ ਬੈਂਕਾਂ ਜਿਵੇਂ ਕਿ ਪੰਜਾਬ ਗ੍ਰਾਮੀਣ ਬੈਂਕ, ਕੋਆਪਰੇਟਿਵ ਬੈਂਕ, ਐਚ.ਡੀ.ਐਫ.ਸੀ ਬੈਂਕ, ਯੂਕੋ ਬੈਂਕ, ਪੰਜਾਬ ਨੇਸ਼ਨਲ ਬੈਂਕ ਆਦਿ ਬੈਂਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਨੂੰ ਲੋਨ ਦੇ ਮੰਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਪੀ.ਐਸ.ਆਰ.ਐਲ ਸਕੀਮ ਦੇ ਜਿਲ੍ਹਾਂ ਪ੍ਰੋਗਰਾਮ ਮੈਨੇਜਰ ਕਮਲਦੀਪ ਕੌਰ ਨੇ ਐਫ. ਆਈ ਇੰਨਚਾਰਜ ਕਿਰਨਦੀਪ ਸਿੰਘ ਦਾ ਇਸ ਸ਼ਲਾਘਾਯੋਗ ਕੰਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਜਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਸਮੂਹ ਬੈਂਕ ਕਰਮਚਾਰੀ ਅਤੇ ਪੀ.ਐਸ.ਆਰ.ਐਲ.ਐਮ ਦੇ ਸਮੂਹ ਕਰਮਚਾਰੀ ਵੀ ਹਾਜ਼ਰ ਹੋਏ।