Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

Chandigarh

ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ : ਚੇਤਨ ਸਿੰਘ ਜੌੜਾਮਾਜਰਾ

March 05, 2024 03:57 PM
SehajTimes
ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ। ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ 'ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।
 

Have something to say? Post your comment

 

More in Chandigarh

ਪੰਜਾਬ ਪੁਲਿਸ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

PSPCL ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ

ਭਾਜਪਾ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਹੈ ਮਾਨ ਸਰਕਾਰ': ਬਲਬੀਰ ਸਿੰਘ ਸਿੱਧੂ

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ