Friday, November 22, 2024

Chandigarh

ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ : ਡਾ. ਬਲਜੀਤ ਕੌਰ

March 05, 2024 04:39 PM
SehajTimes
ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2024-25 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ ਜਿਸ ਨਾਲ ਇਹਨਾਂ ਵਰਗਾਂ ਨੂੰ ਹਲੂਣਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਤੀਜਾ ਬਜਟ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਉਪਰ ਚਾੜੇਗਾ ਅਤੇ ਮੁੱਖ ਮੰਤਰੀ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਸੁਫਨੇ ਨੂੰ ਅਮਲੀ ਰੂਪ ਵਿੱਚ ਸਕਾਰ ਕਰੇਗਾ।
ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਆਸ਼ੀਰਵਾਦ ਸਕੀਮ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਲਈ 1053 ਕਰੋੜ ਰੁਪਏ, ਜਦਕਿ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ ਲਈ 260 ਕਰੋੜ ਰੁਪਏ ਰੱਖੇ ਗਏ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ। 
 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ