Friday, September 20, 2024

Chandigarh

ਜ਼ਿਲ੍ਹੇ ਦੇ ਕਰੀਬ 76,570 ਪੈਨਸ਼ਨ ਲਾਭਪਾਤਰੀਆਂ ਨੂੰ ਦਿੱਤਾ ਗਿਆ 1,12,10,17,500 ਰੁਪਏ ਦਾ ਵਿੱਤੀ ਲਾਭ : DC

March 06, 2024 08:07 PM
SehajTimes

ਮੋਹਾਲੀ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਦੇ ਕਰੀਬ 76,570 ਲਾਭਪਾਤਰੀਆਂ ਨੂੰ ਅਪਰੈਲ 2023 ਤੋਂ ਜਨਵਰੀ 2024 ਤਕ ਕਰੀਬ 01,12,10,17,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਪਰੈਲ 2023 ਤੋਂ ਜਨਵਰੀ 2024 ਤਕ ਆਸ਼ਰਿਤ ਪੈਨਸ਼ਨ ਦੇ ਕਰੀਬ 6,115 ਲਾਭਪਾਤਰੀਆਂ ਨੂੰ ਕਰੀਬ 08,71,84,500 ਰੁਪਏ, ਕਰੀਬ 06,683 ਦਿਵਿਆਂਗ ਪੈਨਸ਼ਨਰਾਂ ਨੂੰ ਲਗਪਗ 09,69,61,500 ਰੁਪਏ,  ਲਗਪਗ 16,315 ਵਿਧਵਾ ਪੈਨਸ਼ਨਰਾਂ ਨੂੰ ਕਰੀਬ 23,72,19,000 ਰੁਪਏ ਅਤੇ ਬੁਢਾਪਾ ਪੈਨਸ਼ਨ ਦੇ ਕਰੀਬ 47,157 ਲਾਭਪਾਤਰੀਆਂ ਨੂੰ ਲਗਪਗ 69,96,52,500 ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਾਸਤੇ ਵੱਖੋ-ਵੱਖ ਕਦਮ ਚੁੱਕੇ ਜਾ ਰਹੇ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤਕ ਪੁੱਜਦਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ