Saturday, November 23, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Chandigarh

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ Women Tourism Minister of the Year ਖਿਤਾਬ ਜਿੱਤਿਆ

March 08, 2024 12:04 PM
SehajTimes
ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।
 
ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।
 
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ। ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਜੀਰਕਪੁਰ ਵਿਖੇ ਚੋਰਾਂ ਵੱਲੋਂ ਵੱਖ ਵੱਖ ਥਾਵਾਂ ਤੋਂ ਲੱਖਾਂ ਰੁਪਏ ਦਾ ਸਮਾਨ ਤੇ ਨਗਦੀ ਚੋਰੀ

ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ

ਸੰਧਵਾਂ ਨੇ ਪਾਰਟੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ‘ਤੇ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਨੂੰ ਦਿੱਤੀ ਵਧਾਈ

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ

ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸੁਚੱਜੇ ਹੱਲ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ