Thursday, November 21, 2024

Chandigarh

ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ

March 08, 2024 01:55 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
 
 

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ